news

Jagga Chopra

Articles by this Author

ਸ੍ਰੀ ਹਰਿਮੰਦਰ ਸਾਹਿਬ ’ਚ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ 

ਅੰਮ੍ਰਿਤਸਰ, 23 ਜੂਨ 2024 : ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਦੀਆਂ ਮੁਸ਼ਕਲਾਂ ਵਧੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਨੇ ਲੜਕੀ ਅਰਚਨਾ ਮਕਵਾਨਾ ਖ਼ਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਲਿਆ, ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਆਸਣ ਕੀਤੇ ਜਾਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਸਨ।

ਪੰਜਾਬ 'ਚ 2 ਦਿਨਾਂ ਲਈ ਹੀਟਵੇਵ ਅਲਰਟ, 26 ਜੂਨ ਤੋਂ ਮਾਨਸੂਨ ਦੀ ਰਾਹਤ ਵੀ ਮਿਲੇਗੀ

ਚੰਡੀਗੜ੍ਹ, 23 ਜੂਨ 2024 : ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ 'ਚ ਇਕ ਵਾਰ ਫਿਰ ਤਾਪਮਾਨ ਵਧਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਔਸਤਨ 3.2 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਭਾਗ ਨੇ ਇੱਕ ਵਾਰ ਫਿਰ 24 ਅਤੇ 25 ਜੂਨ ਲਈ ਹੀਟਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ ਪਰ 26 ਜੂਨ ਤੋਂ ਮਾਨਸੂਨ ਤੋਂ ਪਹਿਲਾਂ ਦੀ ਰਾਹਤ ਵੀ ਮਿਲੇਗੀ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ

ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਾਂਝੇ ਅਪ੍ਰੇਸ਼ਨ ਤਹਿਤ 520 ਗਰਾਮ ਹੈਰੋਇਨ ਕੀਤੀ ਬਰਾਮਦ

ਫਾਜਿਲਕਾ, 23 ਜੂਨ 2024 : ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀ.ਐਸ.ਐਫ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਭਿਆਨ ਤਹਿਤ 520 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੱਜ ਮਿਤੀ 22—06—2024 ਨੂੰ ਕੰਪਨੀ ਕਮਾਂਡਰ ਬੀ.ਐਸ.ਐਫ 52 ਬਟਾਲੀਅਨ ਬੀ.ਓ.ਪੀ

ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਕਿਹਾ, ਸੂਬਾ ਸਰਕਾਰ ਜਲਦ ਹੀ ਹੁਨਰ ਵਿਕਾਸ ਪ੍ਰੋਗਰਾਮ ਕਰੇਗੀ ਸ਼ੁਰੂ

ਫਰੀਦਕੋਟ, 23 ਜੂਨ 2024 : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਬੀਤੇ ਦਿਨੀਂ ਫ਼ਰੀਦਕੋਟ ਦੇ ਆਬਜ਼ਰਵੇਸ਼ਨ ਹੋਮ ਅਤੇ ਪਲੇਸ ਆਫ਼ ਸੇਫਟੀ ਦਾ ਦੌਰਾ ਕੀਤਾ ਅਤੇ ਉੱਥੇ ਰਹਿੰਦੇ ਲੜਕਿਆਂ ਦੇ ਸਸ਼ਕਤੀਕਰਨ ਲਈ ਕਈ ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਆਪਣੀ ਫੇਰੀ ਦੌਰਾਨ ਡਾ. ਬਲਜੀਤ ਕੌਰ ਨੇ ਉੱਥੇ ਰਹਿੰਦੇ ਲੜਕਿਆ ਦੇ ਹੁਨਰ ਨੂੰ ਹੋਰ ਨਿਖਾਰਨ

ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ 2.50 ਕਰੋੜ ਬੂਟੇ ਲਗਾਏ ਜਾਣਗੇ : ਕ੍ਰਿਸ਼ਨ ਕੁਮਾਰ

ਤਰਨ ਤਾਰਨ, 22 ਜੂਨ 2024 : ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲੱਗੱਭਗ 2.50 ਕਰੋੜ ਬੂਟੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਾਫ਼-ਸਥਰਾ ਤੇ ਪ੍ਰਦੂਸ਼ਣ ਰਹਿਣ ਵਾਤਾਵਰਣ ਉਪਲੱਬਧ ਹੋ ਸਕੇ। ਇਹ ਜਾਣਕਾਰੀ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ

ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ 9 ਕਰੋੜ ਦੀ ਰਕਮ ਅਲਾਟ : ਜੌੜਾ ਮਾਜਰਾ 
  • ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ
  • ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ

ਡੇਰਾਬੱਸੀ, 22 ਜੂਨ 2024 : ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਮੁੱਖ ਮੰਤਰੀ ਮਾਨ 

ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ, ਮੁਲਜ਼ਮ ਕਾਬੂ

ਤਰਨਤਾਰਨ, 22 ਜੂਨ : ਤਰਨਤਾਰਨ ਦੇ ਕਸਬਾ ਝਬਾਲ 'ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਅੱਜ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਅਪਾਹਜ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ

ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹੇਗੀ : ਮੁੱਖ ਮੰਤਰੀ ਮਾਨ
  • ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸੂਬਾ ਸਰਕਾਰ ਚੁੱਕ ਰਹੀ ਹੈ ਮਿਸਾਲੀ ਕਦਮ
  • ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ : ਮੁੱਖ ਮੰਤਰੀ 

ਹੁਸ਼ਿਆਰਪੁਰ, 22 ਜੂਨ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ

ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਨਹੀਂ ਮਿਲੇਗੀ ਮੁਫ਼ਤ ਸਰਕਾਰੀ ਸੁਰੱਖਿਆ

ਚੰਡੀਗੜ੍ਹ 22 ਜੂਨ 2024 : ਪੰਜਾਬ ‘ਚ ਹੁਣ ਇੱਕ ਜੁਲਾਈ 2024 ਤੋਂ ਬਾਅਦ ਕਿਸੇ ਵੀਵੀਆਈਪੀ ਨੂੰ ਮੁਫ਼ਤ ‘ਚ ਸੁਰੱਖਿਆ ਨਹੀਂ ਦਿੱਤੀ ਜਾਵੇਗੀ। ਸਗੋਂ ਉਨ੍ਹਾਂ ਨੂੰ ਸੁਰੱਖਿਆ ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਪੰਜਾਬ