news

Jagga Chopra

Articles by this Author

ਹੱਜ 'ਤੇ ਗਏ ਸ਼ਰਧਾਲੂਆਂ 'ਤੇ ਗਰਮੀ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 900

ਮੱਕਾ,  20 ਜੂਨ 2024 : ਸਾਊਦੀ ਅਰਬ 'ਚ ਹੱਜ ਲਈ ਮੱਕਾ ਅਤੇ ਮਦੀਨਾ ਆਉਣ ਵਾਲੇ ਸ਼ਰਧਾਲੂਆਂ 'ਤੇ ਕਹਿਰ ਦੀ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਸਾਊਦੀ ਅਰਬ ਦੇ ਸਰਕਾਰੀ ਟੀਵੀ ਨੇ ਦੱਸਿਆ ਕਿ ਮੱਕਾ ਦੀ ਗ੍ਰੈਂਡ ਮਸਜਿਦ ਵਿੱਚ ਸੋਮਵਾਰ ਨੂੰ ਤਾਪਮਾਨ 51.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਹੁਣ ਤੱਕ 35 ਪਾਕਿਸਤਾਨੀ ਨਾਗਰਿਕਾਂ ਸਮੇਤ 900 ਤੋਂ ਵੱਧ ਹੱਜ ਯਾਤਰੀਆਂ

ਤਾਮਿਲਨਾਡੂ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ, 60 ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ

ਕਾਲਾਕੁਰੀਚੀ, 20 ਜੂਨ 2024 : ਤਾਮਿਲਨਾਡੂ ਦੇ ਕਾਲਾਕੁਰੀਚੀ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ 34 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 60 ਤੋਂ ਵੱਧ ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ

ਦਿੱਲੀ ਵਿੱਚ ਪਿਛਲੇ 24 ਘੰਟਿਆਂ 'ਚ 13 ਲੋਕਾਂ ਦੀ ਮੌਤ, ਹੁਣ ਤੱਕ ਕੁੱਲ 19 ਲੋਕਾਂ ਦੀ ਮੌਤ

ਨਵੀਂ ਦਿੱਲੀ 20 ਜੂਨ 2024 : ਦਿੱਲੀ ਵਾਸੀਆਂ ਗਰਮੀ ਨੇ ਇਸ ਵਾਰ ਕਹਿਰ ਮਚਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗਰਮੀ ਕਾਰਨ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ 24 ਘੰਟਿਆਂ 'ਚ 13 ਲੋਕਾਂ ਦੀ ਮੌਤ ਹੋ  ਜਾਣ ਦੀ ਖਬਰ ਹੈ। ਜੇਕਰ ਪਿਛਲੇ ਮਹੀਨੇ ਦਾ ਰਿਕਾਰਡ ਵੀ ਦੇਖਿਆ ਜਾਵੇ ਤਾਂ ਇਸੇ ਹਸਪਤਾਲ ਵਿੱਚ ਹੁਣ ਤੱਕ ਕੁੱਲ 19 ਲੋਕਾਂ ਦੀ ਗਰਮੀ ਕਾਰਨ ਮੌਤ ਹੋ ਚੁਕੀ ਹੈ। ਹਸਪਤਾਲ

ਪੰਜਾਬ ਦੇ 865 ਪਿੰਡ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਐਲਾਨਿਆ : ਡਾ. ਬਲਬੀਰ ਸਿੰਘ
  • ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਸੂਬੇ ਵਿੱਚ ਤੰਬਾਕੂ ਨੂੰ ਕੰਟਰੋਲ ਕਰਨ ਵਿੱਚ ਆਰਸੀਟੀਸੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 20 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ

ਪੰਜਾਬ ਵਿੱਚ ਸੱਤ ਹੋਰ ਸੀ.ਬੀ.ਜੀ. ਪ੍ਰੋਜੈਕਟ ਲਗਾਉਣ ਦੀ ਤਿਆਰੀ, 2024 ਦੇ ਅੰਤ ਤੱਕ ਹੋ ਜਾਣਗੇ ਕਾਰਜਸ਼ੀਲ: ਅਮਨ ਅਰੋੜਾ

ਚੰਡੀਗੜ੍ਹ, 20 ਜੂਨ 2024 : ਪੰਜਾਬ ਨੂੰ ਦੇਸ਼ ਵਿੱਚ ਸਾਫ-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਦੇ ਅੰਤ ਤੱਕ 7 ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਕਾਰਜਸ਼ੀਲ ਹੋਣ ਦੀ ਆਸ ਹੈ। ਇਹ ਪ੍ਰੋਜੈਕਟ ਸਾਲਾਨਾ 4.20 ਲੱਖ ਟਨ ਪਰਾਲੀ ਦੀ

ਨੌਜਵਾਨ ਭੇਸ ਬਦਲ ਕੇ ਜਾ ਰਿਹਾ ਸੀ ਕੈਨੇਡਾ ਦਿੱਲੀ ਏਅਰਪੋਰਟ 'ਤੇ ਫੜਿਆ

ਦਿੱਲੀ, 20 ਜੂਨ 2024 : ਪ੍ਰੋਫਾਈਲਿੰਗ ਦੇ ਆਧਾਰ ‘ਤੇ ਸੀਆਈਐਸਐਫ ਨੇ ਇਕ ਵਿਅਕਤੀ ਨੂੰ ਫੜਿਆ ਹੈ, ਜੋ ਭੇਸ ਵਿਚ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਮਾਮਲਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ 24 ਸਾਲਾ ਗੁਰੂ ਸੇਵਕ ਸਿੰਘ ਵਜੋਂ ਹੋਈ ਹੈ। ਸੀਆਈਐਸਐਫ ਨੇ ਕਾਰਵਾਈ ਲਈ ਉਸ ਨੂੰ ਆਈਜੀਆਈ ਏਅਰਪੋਰਟ ਪੁਲੀਸ ਹਵਾਲੇ ਕਰ

ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ : ਖੁੱਡੀਆਂ 
  • ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਖੇਤੀਬਾੜੀ ਮੰਤਰੀ ਨੇ ਨਵ-ਨਿਯਕਤ ਸਟਾਫ਼ ਨੂੰ ਪੂਰੀ ਇਮਾਨਦਾਰੀ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਆ

ਚੰਡੀਗੜ੍ਹ, 20 ਜੂਨ 2024 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ

ਜੇਲ ‘ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ

ਨਾਭਾ 20 ਜੂਨ 2024 : ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤ ਕੇ ਐਮਪੀ ਬਣੇ ਰਾਜਾ ਵੜਿੰਗ ਪੰਜਾਬ ਕਾਂਗਰਸ ਨੂੰ ਮਜਬੂਤ ਕਰਨ ਲਈ ਲਗਾਤਾਰ ਐਕਟਿਵ ਮੋਡ ਵਿੱਚ ਨਜ਼ਰ ਆ ਰਹੇ ਹਨ। ਰਾਜਾ ਵੜਿੰਗ ਲਗਾਤਾਰ ਕਾਂਗਰਸ ਦੇ ਸੀਨੀਅਰ ਆਗੂਆਂ ਵਰਕਰਾਂ ਅਤੇ ਬਲਾਕ ਪੱਧਰ ਦੇ ਪ੍ਰਧਾਨਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਰਾਜਾ ਵੜਿੰਗ ਵਲੋਂ ਜੰਗਲਾਤ ਘੁਟਾਲੇ ਮਾਮਲੇ ਦੇ ਵਿੱਚ ਨਾਭਾ ਜੇਲ ਦੇ

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਜਲੰਧਰ, 20 ਜੂਨ 2024 : ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਅੰਗੁਰਾਲ ਨੇ ਨਾਮਜ਼ਦਗੀ ਭਰਨ ਲਈ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੀਪੀਐਸ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ