news

Jagga Chopra

Articles by this Author

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ

ਇਟਲੀ 'ਚ ਤੋੜਿਆ ਮਹਾਤਮਾ ਗਾਂਧੀ ਦਾ ਬੁੱਤ, ਇਟਲੀ ਜਾਣਗੇ ਪੀਐਮ ਮੋਦੀ, G7 ਸੰਮੇਲਨ 'ਚ ਲੈਣਗੇ ਹਿੱਸਾ

ਨਵੀਂ ਦਿੱਲੀ, 12 ਜੂਨ : ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਰਵਾਨਾ ਹੋਣਗੇ। ਪੀਐਮ ਮੋਦੀ ਇਟਲੀ ਜਾ ਰਹੇ ਹਨ। ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਨਾ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘਪਲੇ ਦਾ ਪਰਦਾਫਾਸ਼
  • 102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ
  • ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਚੰਡੀਗੜ੍ਹ, 12 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ

ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 26500 ਕਿਊਸਿਕ ਪਾਣੀ, ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 12 ਜੂਨ : ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀ ਬੀ ਐਮ ਬੀ ਵੱਲੋ ਸੰਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤਾ ਗਿਆ ਹੈ। ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਹ ਸੂਚਨਾ ਸਤਲੁਜ ਦਰਿਆ ਦੇ ਨਜ਼ਦੀਕ ਵਸੇ ਪਿੰਡਾਂ ਦੇ ਵਿੱਚ ਮੁਨਿਆਦੀ ਕਰਵਾ ਕੇ ਦੇਣ ਲਈ ਪ੍ਰਸ਼ਾਸ਼ਨ ਵੱਲੋ ਆਖਿਆ ਗਿਆ ਹੈ। ਟੈਕਨੀਕਲ ਕਮੇਟੀ ਦੀ 28/5/24 ਨੂੰ ਹੋਈ ਮੀਟਿੰਗ ਦੇ ਅਨੁਸਾਰ

ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਬਣੀ ਸਰਕਾਰ, ਮਾਝੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ 

ਓਡੀਸ਼ਾ , 12 ਜੂਨ : ਓਡੀਸ਼ਾ ਵਿੱਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਕੇਓਂਝਰ ਤੋਂ ਵਿਧਾਇਕ ਮੋਹਨ ਚਰਨ ਮਾਝੀ ਨੇ ਅੱਜ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਕੇਵੀ ਸਿੰਘ ਦਿਓ ਅਤੇ ਪ੍ਰਭਾਤੀ ਪਰੀਦਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ, ਓਡੀਸ਼ਾ ਵਿੱਚ ਪਹਿਲੀ ਵਾਰ ਇੱਕ ਮੁੱਖ ਮੰਤਰੀ, ਦੋ ਉਪ ਮੁੱਖ ਮੰਤਰੀ

ਹਲਵਾਰਾ ਹਵਾਈ ਅੱਡੇ 'ਤੇ ਸਿਵਲ ਕੰਮ ਮੁਕੰਮਲ - ਡਿਪਟੀ ਕਮਿਸ਼ਨਰ
  • ਮੁੱਖ ਭਾਈਵਾਲਾਂ ਨਾਲ ਕੀਤੀ ਤਾਲਮੇਲ ਮੀਟਿੰਗ

ਲੁਧਿਆਣਾ, 12 ਜੂਨ :  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸਿਵਲ ਕੰਮ ਮੁਕੰਮਲ ਕਰ ਲਿਆ ਗਿਆ ਹੈ। ਵੱਖ-ਵੱਖ ਵਿਭਾਗਾਂ, ਜਿਸ ਵਿੱਚ ਲੋਕ ਨਿਰਮਾਣ ਵਿਭਾਗ, ਜਨ ਸਿਹਤ, ਪੰਚਾਇਤਾਂ ਅਤੇ ਪੇਂਡੂ ਵਿਕਾਸ ਅਤੇ ਏ.ਏ.ਆਈ., ਆਈ.ਏ.ਐਫ. ਸ਼ਾਮਲ ਸਨ

ਚੰਡੀਗੜ੍ਹ ਵਿੱਚ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 12 ਜੂਨ : ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਹਸਪਤਾਲ ਨੂੰ ਬੰਬ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਏ ਹਨ। ਧਮਕੀ ਤੋਂ ਬਾਅਦ ਬੰਬ ਨਿਰੋਧਕ ਦਸਤੇ ਵੀ ਮੌਕੇ ਤੇ ਬੁਲਾਏ ਗਏ ਹਨ। ਸੈਕਟਰ 32 ਵਿੱਚ ਇੱਕ ਮੈਂਟਲ ਹੈਲਥ ਇੰਸਟੀਚਿਊਟ ਹੈ, ਜਿਸ ਨੂੰ

ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਉਣ ਲਈ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਮਿੱਥਿਆ ਟੀਚਾ : ਖੁੱਡੀਆਂ

ਚੰਡੀਗੜ੍ਹ, 12 ਜੂਨ : ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ

ਸ਼ੂ ਐਸੋਸੀਏਸ਼ਨ ਰਾਏਕੋਟ ਦੀ ਹੋਈ ਮੀਟਿੰਗ, ਕੀਮਤੀ ਲਾਲ ਜੈਨ ਬਣੇ ਸ਼ੂ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ 

ਰਾਏਕੋਟ, 12 ਜੂਨ : ਸ਼ੂ ਐਸੋਸੀਏਸ਼ਨ ਰਾਏਕੋਟ ਦੀ ਇੱਕ ਜ਼ਰੂਰੀ ਮੀਟਿੰਗ ਸਥਾਨਕ ਜੈਨ ਟਰੇਡਰ ਰਾਏਕੋਟ ਦੇ ਦਫ਼ਤਰ ਵਿਖੇ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਬੰਧਤ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਉਪਰੰਤ ਸ਼ੂ ਐਸੋਸੀਏਸ਼ਨ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਸਮੂਹ ਮੈਬਰਾਂ ਵੱਲੋ ਸਰਬਸੰਮਤੀ ਨਾਲ ਕੀਮਤੀ ਲਾਲ

ਐਸ.ਆਰ.ਐਸ. ਕਾਲਜ ਲੁਧਿਆਣਾ 'ਚ ਸਾਲ 2024-25 ਦੇ ਦਾਖਲਿਆਂ ਲਈ ਰਜਿਸਟਰੇਸ਼ਨ ਸ਼ੁਰੂ - ਡਿਪਟੀ ਕਮਿਸ਼ਨਰ

ਲੁਧਿਆਣਾ, 12 ਜੂਨ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ  ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦਾਖਲੇ