news

Jagga Chopra

Articles by this Author

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਰੋਕੀਆਂ ਰੇਲਾਂ 

ਚੰਡੀਗੜ੍ਹ, 03 ਅਕਤੂਬਰ 2024 : ਅੱਜ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਥਾਵਾਂ ਉਤੇ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵਿੱਢਿਆ। ਫਿਰੋਜ਼ਪੁਰ ਕੈਂਟ ਦੇ ਰੇਲਵੇ ਸਟੇਸ਼ਨ ਉਤੇ ਵੱਡੀ ਗਿਣਤੀ ਵਿੱਚ ਪੁੱਜੇ ਕਿਸਾਨਾਂ ਨੇ ਰੇਲਾਂ ਰੋਕੀਆਂ। ਫ਼ਿਰੋਜ਼ਪੁਰ ਛਾਉਣੀ ਰੇਲਵੇ

ਖ਼ੂਨਦਾਨ ਕਰਨ ਵਿੱਚ ਪੰਜਾਬ ਸਮੁੱਚੇ ਭਾਰਤ ਦੇ ਤਿੰਨ ਮੋਹਰੀ ਰਾਜਾਂ ’ਚੋਂ ਇੱਕ : ਡਾ. ਬਲਬੀਰ ਸਿੰਘ

ਚੰਡੀਗੜ੍ਹ, 03 ਅਕਤੂਬਰ 2024 : ਮਾਨਵਤਾ ਦੇ ਰਾਹ ’ਤੇ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ, ਪੰਜਾਬ ਨੇ ਸਵੈ-ਇੱਛਾ ਤੇ ਸੇਵਾ-ਭਾਵ ਨਾਲ ਖੂਨ ਦਾਨ ਕਰਨ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਨੂੰ ਇਹ ਮਾਨਤਾ, ਜੈਪੁਰ, ਰਾਜਸਥਾਨ ਵਿਖੇ, 1 ਅਕਤੂਬਰ, 2024 ਨੂੰ ਨੈਸ਼ਨਲ

ਕੰਗਨਾ ਦੇ ਵਿਵਾਦਤ ਬਿਆਨ ਲੋਕਾਂ ਵਿੱਚ ਵੰਡ ਅਤੇ ਨਫ਼ਰਤ ਨੂੰ ਵਧਾਉਂਦਾ ਹੈ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 3 ਅਕਤੂਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਤਾਜ਼ਾ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਕਿਹਾ ਕਿ ਕੰਗਨਾ ਦੇ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਲੋਕਾਂ ਵਿੱਚ ਵੰਡ ਅਤੇ ਨਫ਼ਰਤ ਨੂੰ ਵਧਾਉਂਦਾ ਹੈ। ਕੰਗ ਨੇ

ਅਕਾਲੀ ਦਲ ਵੱਲੋਂ ਨਾਮਜ਼ਦਗੀ ਭਰਨ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਵੀਡੀਓਗ੍ਰਾਫੀ ਦੀ ਮੰਗ

ਚੰਡੀਗੜ੍ਹ, 03 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਖਜੱਲ ਖੁਆਰੀ ਰੋਕੀ ਜਾਵੇ ਅਤੇ ਪਾਰਟੀ ਨੇ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਵੇ ਕਿ

ਫਿਲੌਰ 'ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ਫਿਲੌਰ, 03 ਅਕਤੂਬਰ 2024 : ਫਿਲੌਰ ਤੋਂ ਅੱਪਰਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂ ਇੱਕ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਗੰਨਾ ਦੇ ਵਾਸੀ ਵਿਨੋਦ ਕੁਮਾਰ ਆਪਣੀੌ ਪਤਨੀ ਅਤੇ ਬੱਚੇ ਨਾਲ ਮੱਸਿਆ ਤੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਨੇ

ਬੇਰੁਜ਼ਗਾਰੀ ਕਾਰਨ ਹਰਿਆਣਾ ਦੇ ਨੌਜਵਾਨ ਰੁਜ਼ਗਾਰ ਲਈ ਅਮਰੀਕਾ ਜਾ ਰਹੇ ਹਨ : ਰਾਹੁਲ ਗਾਂਧੀ 

ਮੇਵਾਤ, 3 ਅਕਤੂਬਰ 2024 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੇਵਾਤ ਜ਼ਿਲ੍ਹੇ ਦੀ ਨੂਹ ਵਿਧਾਨ ਸਭਾ ਸੀਟ 'ਤੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਹਰਿਆਣਾ ਦੇ ਨੌਜਵਾਨ ਰੁਜ਼ਗਾਰ ਲਈ ਅਮਰੀਕਾ ਜਾ ਰਹੇ ਹਨ ਅਤੇ ਉਨ੍ਹਾਂ ਅਮਰੀਕਾ ਵਿੱਚ ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕੀਤੀ

ਲੇਬਨਾਨ ਵਿੱਚ ਹਿਜ਼ਬੁੱਲਾ ਨਾਲ ਲੜਾਈ ਵਿੱਚ ਅੱਠ ਸੈਨਿਕਾਂ ਦੀ ਮੌਤ

ਯੇਰੂਸ਼ਲਮ, 3 ਅਕਤੂਬਰ 2024 : ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਘੋਸ਼ਣਾ ਕੀਤੀ ਹੈ ਕਿ ਲੇਬਨਾਨ ਵਿੱਚ ਹਿਜ਼ਬੁੱਲਾ ਨਾਲ ਲੜਾਈ ਵਿੱਚ ਉਸਦੇ ਅੱਠ ਸੈਨਿਕ ਮਾਰੇ ਗਏ ਹਨ। ਇਹ ਸੈਨਿਕ ਬੁੱਧਵਾਰ ਨੂੰ ਲੇਬਨਾਨ ਵਿੱਚ ਦੋ ਲੜਾਈਆਂ ਵਿੱਚ ਮਾਰੇ ਗਏ ਸਨ। ਇੱਕ ਇਮਾਰਤ ਵਿੱਚ ਇੱਕ ਟਕਰਾਅ ਦੌਰਾਨ ਤਿੰਨ ਅਫਸਰਾਂ ਅਤੇ ਤਿੰਨ ਸਿਪਾਹੀਆਂ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ

 “ਨਜ਼ਰੀਏ ਬਦਲਨੇ ਕੀ ਜ਼ਰੂਰਤ ਹੈ, ਨਜ਼ਾਰੇ ਆਪਨੇ ਆਪ ਬਦਲ ਜਾਏਂਗੇ :  ਜਾਖੜ

ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੀਟਿੰਗ ਕਰਕੇ ਪੰਜਾਬ ਦੇ ਮੁੱਦਿਆਂ ਪ੍ਰਤੀ ਭਾਜਪਾ ਅਤੇ ਕੇਂਦਰ ਦੀ ਪਹੁੰਚ ਨੂੰ ਬਦਲਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਨਾਲ ਜੁੜੇ ਭਾਵਨਾਤਮਕ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ

ਹਾਈਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ, ਪੰਚਾਇਤੀ ਚੋਣਾਂ ਦਾ ਰਾਹ ਪੱਧਰਾ

ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਹਾਲਾਂਕਿ ਜਿਨ੍ਹਾਂ ਪਟੀਸ਼ਨਾਂ ਵਿੱਚ ਵੋਟਾਂ ਕੱਟਣ ਜਾਂ ਗਲਤ ਵਾਰਡ ਬੰਦ ਕਰਨ ਦੀ ਗੱਲ

ਬਿਜਲੀ ਚੋਰੀ ਕਾਰਨ ਪੰਜਾਬ ਨੂੰ 2600 ਕਰੋੜ ਰੁਪਏ ਦਾ ਸਾਲਾਨਾ ਹੋ ਰਿਹੈ ਨੁਕਸਾਨ 

ਚੰਡੀਗੜ੍ਹ, 3 ਅਕਤੂਬਰ 2024 : ਪੰਜਾਬ ਵਿੱਚ ਬਿਜਲੀ ਚੋਰੀ ਚਿੰਤਾਜਨਕ ਹੱਦ ਤੱਕ ਵਧ ਗਈ ਹੈ ਕਿਉਂਕਿ ਘਰੇਲੂ ਖਪਤਕਾਰਾਂ ਨੂੰ ਮੁਫਤ ਬਿਜਲੀ ਦੇਣ ਦੇ ਬਾਵਜੂਦ ਇਹ ਚੋਰੀ ਹਰ ਸਾਲ ਵਧਦੀ ਜਾ ਰਹੀ ਹੈ ਅਤੇ ਹੁਣ ਇਹ 2600 ਕਰੋੜ ਰੁਪਏ ਨੂੰ ਛੂਹ ਗਈ ਹੈ। ਮੁਫਤ 300 ਯੂਨਿਟ ਬਿਜਲੀ ਦੇ ਬਦਲੇ ਪੰਜਾਬ ਸਰਕਾਰ 2023-24 ਦੌਰਾਨ 7 ਕਿਲੋਵਾਟ ਲੋਡ ਤੱਕ ਘਰੇਲੂ ਖਪਤਕਾਰਾਂ ਲਈ 6000 ਕਰੋੜ ਤੋਂ