news

Jagga Chopra

Articles by this Author

ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ : ਰਾਜ ਚੋਣ ਕਮਿਸ਼ਨਰ ਚੌਧਰੀ 

ਚੰਡੀਗੜ੍ਹ, 1 ਅਕਤੂਬਰ 2024 : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ਤੋਂ ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ  ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ

ਜ਼ੀਰਾ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀਆਂ ਗੋਲੀਆਂ, ਸਾਬਕਾ ਵਿਧਾਇਕ ਜ਼ੀਰਾ ਜ਼ਖ਼ਮੀ

ਜ਼ੀਰਾ, 01 ਅਕਤੂਬਰ 2024 : ਜ਼ੀਰਾ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ‘ਚ ਵਿਚਾਲੇ ਹਿੰਸਕ ਝੜੱਪ ਹੋ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਨੂੰ ਲੈ ਕੇ ਜ਼ੀਰਾ ‘ਚ ਹੰਗਾਮਾ ਹੋਇਆ, ਜਿਸ ਦੌਰਾਨ ਕਥਿਤ ਤੌਰ ‘ਤੇ ਗੋਲੀ ਚੱਲਣ ਦੀ ਖ਼ਬਰ ਹੈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ

ਪੰਚਾਇਤੀ ਚੋਣਾਂ ਲਈ 30 ਸਤੰਬਰ ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਦਾਖਲ

ਚੰਡੀਗੜ੍ਹ, 01 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30 ਸਤੰਬਰ 2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। ਜਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 4 ਅਕਤੂਬਰ ਤੱਕ ਜਾਰੀ ਰਹਿਣਗੀਆਂ। ਪੰਜਾਬ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ : ਖੁੱਡੀਆਂ
  • ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ: ਗੁਰਮੀਤ ਸਿੰਘ ਖੁੱਡੀਆਂ
  • ਕਿਸਾਨਾਂ ਨੇ ਹੁਣ ਤੱਕ 8635 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਚੰਡੀਗੜ੍ਹ, 1 ਅਕਤੂਬਰ 2024 : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ

ਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ : ਐਡਵੋਕੇਟ ਧਾਮੀ
  • ਭਾਰਤ ਦੇ ਵਿਦੇਸ਼ ਮੰਤਰੀ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਸਿੱਖ ਆਗੂਆਂ ਨੂੰ ਕੀਤੀ ਅਪੀਲ 

ਅੰਮ੍ਰਿਤਸਰ, 1 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ

ਆਮ ਲੋਕਾਂ ਤੋਂ ਸਰਕਾਰੀ ਫੀਸ ਤੋਂ ਬਿਨ੍ਹਾਂ ਕੋਈ ਵੀ ਵਾਧੂ ਪੈਸਾ ਨਾ ਲਿਆ ਜਾਵੇ, ਨਹੀਂ ਤਾਂ ਹੋਵੇਗੀ ਸਖਤ ਕਾਰਵਾਈ : ਮਾਲ ਮੰਤਰੀ ਮੁੰਡੀਆਂ 
  • ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦਾ ਸੱਦਾ
  • ਸਮੂਹ ਮਾਲ ਅਧਿਕਾਰੀਆਂ ਨੂੰ ਸਮੇਂ ਸਿਰ ਦਫਤਰਾਂ ਵਿਖੇ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਇਮਾਨਦਾਰੀ ਨਾਲ ਕਰਨ ਦੇ ਹੁਕਮ
  • ਸਾਰੇ ਪੰਜਾਬ ‘ਚ ਰੋਜ਼ਾਨਾ ਰਜਿਸਟਰੀਆਂ ਕਰਨ ਦੇ ਨਿਰਦੇਸ਼
  • ਸ਼ਿਕਾਇਤ ਦਰਜ ਕਰਵਾਉਣ ਲਈ ਮਾਲ ਵਿਭਾਗ ਦੇ ਹਰ ਦਫਤਰ ਦੇ ਬਾਹਰ ਬੋਰਡ ‘ਤੇ
ਪੀ ਏ ਯੂ ਨੇ ਭੋਜਨ ਦੇ ਨੁਕਸਾਨ ਬਾਰੇ ਜਾਗਰੂਕਤਾ ਦਾ ਪ੍ਰਸਾਰ ਕੀਤਾ

ਲੁਧਿਆਣਾ 1 ਅਕਤੂਬਰ,2024 : ਬੀਤੇ ਦਿਨੀਂ ਪੀ ਏ ਯੂ ਵਿਚ ਭੋਜਨ ਦੇ ਨੁਕਸਾਨ ਅਤੇ ਖਰਾਬੇ ਬਾਰੇ ਜਾਗਰੂਕਤਾ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ। ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੁਆਰਾ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਪ੍ਰਾਯੋਜਿਤ ਵਢਾਈ ਉਪਰੰਤ ਤਕਨਾਲੋਜੀ ਦੇ ਸਰਬ ਭਾਰਤੀ ਸਾਂਝੇ ਖੋਜ ਪ੍ਰਾਜੈਕਟ ਤਹਿਤ ਖੇਤੀ ਇੰਜਨੀਅਰਾਂ ਦੀ ਭਰਤੀ ਸੁਸਾਇਟੀ ਦੇ ਪੰਜਾਬ ਚੈਪਟਰ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ, 2024  ਨੂੰ ਸ਼ੁਰੂ ਹੋਵੇਗਾ

ਬਟਾਲਾ, 1 ਅਕਤੂਬਰ 2024 : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ-ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 7 ਅਕਤੂਬਰ,2024 ਤੱਕ ਅਰਜੀਆਂ ਦੇ ਸਕਦੇੇ ਹਨ। ਇਸ ਸਬੰਧੀ

ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਵਾਲ ਵਿਖੇ 'ਸਵੱਛਤਾ ਹੀ ਸੇਵਾ' ਤਹਿਤ ਸਫ਼ਾਈ ਮੁਹਿੰਮ ਚਲਾਈ

ਬਟਾਲਾ, 1 ਅਕਤੂਬਰ 2024 : 'ਸਵੱਛਤਾ ਹੀ ਸੇਵਾ' ਮੁਹਿੰਮ ਦੇ ਤਹਿਤ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਵਾਲ ਵਿਖੇ ਸਬੰਧਤ ਵਿਭਾਗਾਂ ਵਲੋਂ ਸਫਾਈ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਗੱਲ ਕਰਦਿਆਂ ਵਿਕਰਮਜੀਤ ਸਿੰਘ ਬੀ.ਆਰ.ਸੀ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਹਨੂੰਵਾਨ ਦੇ ਨੇੜਲੇ ਖੇਤਰਾਂ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ।

ਗੁਰਦਾਸਪੁਰ ਪੁਲਿਸ ਵੱਲੋਂ ਕਾਹਨੂੰਵਾਨ ਵਿਖੇ ਨਸ਼ਿਆਂ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ
  • ਵਾਲੀਬਾਲ ਟੂਰਨਾਮੈਂਟ ਕਰਵਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 1 ਅਕਤੂਬਰ 2024 : ਐਸਐਸਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੁਲਿਸ ਜਿਲਾ ਗੁਰਦਾਸਪੁਰ ਵਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਐੱਸ.ਐੱਚ.ਓ.ਥਾਣਾ ਕਾਹਨੂੰਵਾਨ ਵੱਲੋਂ ਵਾਲੀਬਾਲ ਟੂਰਨਾਮੈਂਟ, ਬੱਸ ਸਟੈਂਡ ਪਾਰਕ