news

Jagga Chopra

Articles by this Author

ਪੰਜਾਬ ਵਾਸੀਆਂ ਨੂੰ ਸਤਲੁਜ ਯਮੁਨਾ ਲਿੰਕ ਦੇ ਅਧਿਕਾਰਾਂ ‘ਤੇ ਮੁੱਖ ਮੰਤਰੀ ਮਾਨ ਦੇਣ ਸਪੱਸ਼ਟ ਬਿਆਨ : ਪੀਰ ਮੁਹੰਮਦ
  • ਪੰਜਾਬ ਦੇ ਪਾਣੀਆਂ ਦੇ ਹੱਕ ‘ਤੇ ਅਕਾਲੀ ਦਲ ਨੇ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ
  • ਸੁਸ਼ੀਲ ਕੁਮਾਰ ਦੀ ਚੋਣ ਮੁਹਿੰਮ ‘ਚ ਭਗਵੰਤ ਮਾਨ ਦੀ ਭੂਮਿਕਾ ਬੇਨਕਾਬ ਹੋਈ – ਕਰਨੈਲ ਸਿੰਘ ਪੀਰ ਮੁਹੰਮਦ

ਚੰਡੀਗੜ੍ਹ 08 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ

ਲੋਕ ਸਭਾ ਚੋਣਾਂ 2024 , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚੰਡੀਗੜ੍ਹ, 08 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ 2024 ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੂਜੀ ਸੂਚੀ ਜਾਰੀ ਕਰਦਿਆਂ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਅੰਮ੍ਰਿਤਸਰ, ਖਡੂਰ ਸਾਹਿਬ ਅਤੇ ਫ਼ਿਰੋਜ਼ਪੁਰ ਦੇ ਉਮੀਦਵਾਰਾਂ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ

ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ

ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ

ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ

ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ

ਸ਼ਹਿਨਾਜ਼ ਗਿੱਲ ਨੇ ਸਿੱਧੀਵਿਨਾਇਕ ਮੰਦਰ ਜਾ ਕੇ ਭਗਵਾਨ ਗਣੇਸ਼ ਦਾ ਲਿਆ ਆਸ਼ੀਰਵਾਦ

ਮੁੰਬਈ, 8 ਅਪ੍ਰੈਲ : ‘ਬਿੱਗ ਬੌਸ 13’ ਫੇਮ ਸ਼ਹਿਨਾਜ਼ ਗਿੱਲ ਨੇ ਸੋਮਵਾਰ ਨੂੰ ਸਿੱਧੀਵਿਨਾਇਕ ਮੰਦਰ ਜਾ ਕੇ ਭਗਵਾਨ ਗਣੇਸ਼ ਦਾ ਆਸ਼ੀਰਵਾਦ ਲਿਆ। ਸ਼ਹਿਨਾਜ਼ ਨੇ ਇੰਸਟਾਗ੍ਰਾਮ ‘ਤੇ ਭਗਵਾਨ ਗਣੇਸ਼ ਦੀ ਤਸਵੀਰ ਫੜੀ ਹੋਈ ਮੰਦਰ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। ਉਸਨੇ ਇੱਕ ਸੰਤਰੀ ਅਤੇ ਲਾਲ ਰੰਗ ਦੇ ਦੁਪੱਟੇ ਨਾਲ ਆਪਣਾ ਸਿਰ ਢੱਕਿਆ ਹੋਇਆ ਹੈ ਅਤੇ ਮੱਥੇ ‘ਤੇ ਇੱਕ ਟਿੱਕਾ ਲਗਾ ਰੱਖਿਆ

ਨੌਜਵਾਨਾਂ ਦੀ ਜਮਹੂਰੀਅਤ ‘ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
  • ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਾਲੇਰਕੋਟਲਾ 08 ਅਪ੍ਰੈਲ : ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਦੀ 100 ਫੀਸਦੀ

ਭੀਖੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ 300 ਕਿਲੋ ਭੁੱਕੀ ਸਮੇਤ ਕੀਤਾ ਕਾਬੂ 

ਮਾਨਸਾ, 7 ਅਪ੍ਰੈਲ : ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲੀਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੇਰਵਿਆਂ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ

ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਕਾਬੂ  

ਫਰੀਦਕੋਟ, 07 ਅਪ੍ਰੈਲ : ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ