news

Jagga Chopra

Articles by this Author

ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ, 1 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ.ਧਰਮਵੀਰ ਗਾਂਧੀ ਅੱਜ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਅੱਜ ਪਾਰਟੀ ਦਫ਼ਤਰ ਵਿਖੇ ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋਏ। ਡਾਕਟਰ ਧਰਮਵੀਰ ਗਾਂਧੀ ਨੂੰ ਪਟਿਆਲਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਜਾ

ਪੰਜਾਬ ਰਾਜ ਭਵਨ ਨੇ ਧੂਮ-ਧਾਮ ਨਾਲ ਮਨਾਇਆ ਉੜੀਸਾ ਸਥਾਪਨਾ ਦਿਵਸ

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਸ਼ਿਤ ਪ੍ਰਦੇਸ਼ ਚੰਡਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ​​ਕਰਦੇ ਹੋਏ ਪੰਜਾਬ ਰਾਜ ਭਵਨ ਵਿਖੇ ਉੜੀਸਾ ਰਾਜ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਰਾਜਪਾਲ ਨੇ ਸਮਾਗਮ ਵਿਚ ਹਾਜ਼ਰ ਸਾਰੇ ਮਹਿਮਾਨਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

ਮੋਦੀ ਕੇਜਰੀਵਾਲ ਦੀ ਲੋਕਪ੍ਰਿਅਤਾ ਤੋਂ ਡਰਦੇ ਹਨ, ਏਜੰਡਾ ਉਨਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਣਾ ਹੈ: ਮਲਵਿੰਦਰ ਕੰਗ
  • ਕੋਈ ਸ਼ਰਾਬ ਘੁਟਾਲਾ ਨਹੀਂ ਹੈ, ਅਰਵਿੰਦ ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਤੋਂ ਦੂਰ ਰੱਖਣ ਲਈ ਭਾਜਪਾ ਦੇ ਦਫਤਰ ਤੋਂ ਈਡੀ ਦੀ ਸਕ੍ਰਿਪਟ ਲਿਖੀ ਗਈ ਹੈ: ਆਪ
  • ਈਡੀ ਅੱਜ ਤੱਕ ਕੇਸ ਵਿੱਚ ਇੱਕ ਵੀ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ ਹੈ- ਕੰਗ
  • ਇਸ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੁੱਖ ਗਵਾਹ ਬਣਾਏ ਗਏ ਮਗੁੰਟਾ ਸ਼੍ਰੀਨਿਵਾਸਲੂ ਰੈਡੀ ਅਤੇ ਸਰਥ ਚੰਦ ਰੈਡੀ ਨੂੰ
ਸੋਚ ਇਮਾਨਦਾਰ, ਕੰਮ ਦਮਦਾਰ, ਪਟਿਆਲਾ ਇੱਕ ਵਾਰ ਫਿਰ ਪ੍ਰਨੀਤ ਕੌਰ ਨਾਲ
  • ਸਮਾਣਾ, ਰਾਜਪੁਰਾ, ਡੇਰਾਬੱਸੀ ਤੋਂ ਵੱਖ-ਵੱਖ ਲੋਕਾਂ ਨੂੰ ਪ੍ਰਨੀਤ ਕੌਰ ਨੇ ਕੀਤਾ ਭਾਜਪਾ ਵਿੱਚ ਸ਼ਾਮਿਲ
  • ਸਮੂਹ ਲੋਕਾਂ ਨੇ ਪ੍ਰਨੀਤ ਕੌਰ ਨੂੰ ਸਮਰਥਨ ਦਾ ਦਿੱਤਾ ਪੂਰਨ ਭਰੋਸਾ

ਪਟਿਆਲਾ, 1 ਅਪ੍ਰੈਲ : ਲੋਕ ਸਭਾ ਚੋਣਾਂ ਲਈ ਆਪਣੀ ਤਿਆਰੀ ਨੂੰ ਹੋਰ ਤੇਜ਼ ਕਰਦੇ ਹੋਏ ਭਾਜਪਾ ਦੇ ਪਟਿਆਲਾ ਤੋਂ ਉਮੀਦਵਾਰ ਤੇ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਜ਼ਿਲ੍ਹੇ ਭਰ ਦੇ ਵੱਖ

ਲੋਕ ਸਭਾ ਚੋਣਾਂ-2024, ਜ਼ਿਲ੍ਹਾ ਚੋਣ ਅਫਸਰ ਵਲੋਂ ਚੋਣ ਤਿਆਰੀਆਂ ਤੇ ਪ੍ਰਬੰਧਾਂ ਦੀ ਸਮੀਖਿਆ
  • ਅਮਨ-ਕਾਨੂੰਨ ਵਿਵਸਥਾ, ਸ਼ਰਾਬ ਸਪਲਾਈ ਅਤੇ ਲਾਹਣ ਕੱਢਣ ਵਾਲਿਆਂ ’ਤੇ ਪੈਨੀ ਨਜ਼ਰ ਰੱਖੀ ਜਾਵੇ
  • ਏ.ਆਰ.ਓਜ਼ ਤੇ ਚੋਣ ਪ੍ਰਕਿਰਿਆ ’ਚ ਸ਼ਾਮਲ ਨੋਡਲ ਅਧਿਕਾਰੀਆਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਤੇ ਤਿਆਰੀਆਂ ਦਾ ਲਿਆ ਜਾਇਜ਼ਾ

ਕਪੂਰਥਲਾ, 1 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਨੇ ਲੋਕ ਸਭਾ ਚੋਣਾਂ-2024 ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ

 ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਨੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 1 ਅਪ੍ਰੈਲ : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਹਲਕੇ ਵਿਚ ਗੁਰਮਤਿ ਸਮਾਗਮ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪ੍ਰਚਾਰਕ ਸਿੰਘਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ

ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਅਪ੍ਰੈਲ : ਕਰੀਬ ਤਿੰਨ ਦਹਾਕੇ ਜੇਲ੍ਹ ਵਿਚ ਨਜ਼ਰਬੰਦ ਰਹੇ ਭਾਈ ਗੁਰਮੀਤ ਸਿੰਘ ਨੂੰ ਮਿਲੀ ਪੱਕੀ ਜ਼ਮਾਨਤ ਰੱਦ ਕਰਨਾ ਬੇਹੱਦ ਮੰਦਭਾਗਾ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਕ ਪਾਸੇ ਸਿੱਖ ਕੌਮ ਸਮੁੱਚੇ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਪਹਿਲਾਂ

ਪੀ ਏ ਯੂ ਦੇ ਜੈਵਿਕ ਖੇਤੀ ਸਕੂਲ ਨੇ ਵਿਦਿਆਰਥੀਆਂ ਨੂੰ ਹੱਥੀਂ ਸਿਖਲਾਈ ਲਈ ਵਿਸ਼ੇਸ਼ ਉੱਦਮ  ਕੀਤੇ

ਲੁਧਿਆਣਾ 1 ਅਪ੍ਰੈਲ : ਪੀ.ਏ.ਯੂ. ਦੇ ਜੈਵਿਕ ਖੇਤੀ ਸਕੂਲ  ਨੇ ਬੀਤੇ ਦਿਨੀਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਖੇਤੀ ਉੱਦਮ ਬਾਰੇ ਹੱਥੀਂ ਸਿਖਲਾਈ ਲਈ ਵਿਸ਼ੇਸ਼ ਯਤਨ ਕੀਤੇ। ਇਨ੍ਹਾਂ ਕੋਸ਼ਿਸ਼ਾਂ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਬਾਰੇ ਜਾਗਰੂਕਤਾ ਦੇਣ ਲਈ ਖਾਸ ਤੌਰ ਤੇ ਕੋਸ਼ਿਸ਼ਾਂ ਕੀਤੀਆਂ ਗਈਆਂ । ਇਸ ਕਾਰਜ ਵਿਚ ਪੀਏਯੂ ਦੇ

ਅਮਰੀਕਾ ਦੀ ਅਗਾਂਹਵਧੂ ਕਿਸਾਨ ਬੀਬੀ ਨੇ ਪੀ ਏ ਯੂ ਦੇ ਸਬਜ਼ੀ ਵਿਗਿਆਨ ਵਿਭਾਗ ਦਾ ਦੌਰਾ ਕੀਤਾ

ਲੁਧਿਆਣਾ 1 ਅਪ੍ਰੈਲ : ਅਮਰੀਕਾ ਦੇ ਜੂਲੀ ਬੋਰਲਾਗ ਸੰਸਥਾਨ ਨਾਲ ਜੁੜੇ ਨਿਊਫੀਲਡ ਕੌਮਾਂਤਰੀ ਸਕਾਲਰ ਅਤੇ ਗਲੋਬਲ ਫਾਰਮਰ ਨੈੱਟਵਰਕ ਦੇ ਸਾਬਕਾ ਨਿਰਦੇਸ਼ਕ ਸ਼੍ਰੀਮਤੀ ਹੋਪ ਪਜੇਸਕਾ ਨੇ ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਬਜ਼ੀ ਵਿਭਾਗ ਦਾ ਦੌਰਾ ਕੀਤਾ। ਡਾ: ਤਰਸੇਮ ਸਿੰਘ ਢਿੱਲੋਂ, ਮੁਖੀ, ਸਬਜ਼ੀ ਵਿਗਿਆਨ ਵਿਭਾਗ, ਨੇ ਕਿਸਾਨ ਭਾਈਚਾਰੇ ਦੀ ਭਲਾਈ ਲਈ

ਪੀ.ਏ.ਯੂ. ਵਿਚ 37ਵੇਂ ਅੰਤਰ ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਦਾ ਇਨਾਮ ਵੰਡ ਸਮਾਰੋਹ ਹੋਇਆ
  • ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਹਾਜ਼ਰੀ ਨੇ ਸਮਾਰੋਹ ਨੂੰ ਚਾਰ ਚੰਨ ਲਾਏ

ਲੁਧਿਆਣਾ 1 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਓਪਨ ਏਅਰ ਥੀਏਟਰ ਵਿਚ ਅੱਜ 37ਵੇਂ ਅੰਤਰ ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ| ਇਸ ਯੁਵਕ ਮੇਲੇ ਵਿਚ ਦੇਸ਼ ਦੀਆਂ 109 ਯੂਨੀਵਰਸਿਟੀਆਂ ਤੋਂ 2200 ਦੇ ਕਰੀਬ ਵਿਦਿਆਰਥੀ ਕਲਾਕਾਰਾਂ ਨੇ ਵੱਖ-ਵੱਖ