news

Jagga Chopra

Articles by this Author

ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਜ਼ਰੂਰੀ ਦਸਤਾਵੇਜ਼ ਕੀਤੇ ਜ਼ਬਤ 

ਮੁਹਾਲੀ, 29 ਮਾਰਚ : ਪੰਜਾਬ ਸਰਕਾਰ ਨੇ ਗ੍ਰੇਟਰ ਮੁਹਾਲੀ ਇਲਾਕੇ ’ਚ ਜ਼ਮੀਨ ਐਕੁਆਇਰ ਕੀਤੀ ਗਈ ਸੀ। ਸਰਕਾਰ ਵੱਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਅਮਰੂਦ ਦੇ ਬਾਗਾਂ ਨੂੰ ਝੂਠਾ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਈਡੀ ਨੇ 26 ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਈਡੀ ਨੇ 3.89 ਕਰੋੜ ਰੁਪਏ ਦੀ ਨਕਦੀ ਤੇ ਇਸ ਨਾਲ ਜੁੜੇ ਜ਼ਰੂਰੀ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ

ਹਲਕਾ ਇੰਚਾਰਜ ਡਾ ਕੰਗ ਨੇ ਪਿੰਡ ਮਾਜਰੀ ’ਚ ਕੀਤਾ ਐੱਮ.ਪੀ ਚੋਣਾਂ ਲਈ ਪ੍ਰਚਾਰ
  • ਕਿਹਾ! ਆਪ ਕਨਵੀਨਰ ਕੇਜਰੀਵਾਲ ਨੂੰ ਝੂਠਾ ਫਸਾਉਣ ਵਾਲੇ ਮੌਜਾਂ ਮਾਣ ਰਹੇ ਨੇ 

ਮੁੱਲਾਂਪੁਰ ਦਾਖਾ 29 ਮਾਰਚ (ਸਤਵਿੰਦਰ ਸਿੰਘ ਗਿੱਲ) : ਹਲਕਾ ਦਾਖਾ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸਦੇ ਮੱਦੇਨਜ਼ਰ ਅੱਜ ਪਿੰਡ ਮਾਜਰੀ  ਵਿਖੇ ਪਿੰਡ ਵਾਸੀਆਂ ਦੀ ਇਕਤੱਰਤਾ ਨੂੰ ਸੰਬੋਧਨ ਕਰਦਿਆ ਮੋਦੀ ਸਰਕਾਰ ਖਿਲਾਫ ਜੰਮ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਐੱਸ ਸੀ ਸਮਾਜ ਦੇ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਲਈ ਮੀਟਿੰਗ ਕੀਤੀ

ਮੁੱਲਾਂਪੁਰ ਦਾਖਾ 29,ਮਾਰਚ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜਨਮ ਭੂਮੀ ਉਹਨਾਂ ਦੇ ਜੱਦੀ ਪਿੰਡ ਸਰਾਭੇ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰ ਵਿਖੇ ਡਾ ਬੀ ਆਰ ਅੰਬੇਦਕਰ ਮਜ਼ਦੂਰ ਏਕਤਾ ਯੂਨੀਅਨ ਪੰਜਾਬ ਜਿਲਾ ਲੁਧਿਆਣਾ ਦੇ ਪ੍ਰਧਾਨ ਅਮਰੀਕ ਸਿੰਘ ਧੂਰਕੋਟ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਅਤੇ ਕੇਂਦਰ

ਅਕਾਲੀ ਦਲ ਕਿਸੇ ਵੀ ਨਿੱਜੀ ਲਾਲਚ ਜਾਂ ਸਵਾਰਥ ਕਰਕੇ ਆਪਣੇ ਸਿਧਾਤਾਂ ਤੋਂ ਲਾਂਭੇ ਜਾਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ : ਚੰਦੂਮਾਜਰਾ

ਮੋਰਿੰਡਾ, 29 ਮਾਰਚ : ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਨਿੱਜੀ ਲਾਲਚ ਜਾਂ ਸਵਾਰਥ ਕਰਕੇ ਆਪਣੇ ਸਿਧਾਤਾਂ ਤੋਂ ਲਾਂਭੇ ਜਾਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ। ਇਸੇ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਨਾ ਕਰਕੇ ਸੱਤਾ ਨਾਲੋਂ ਸਿਧਾਤਾਂ ਨੂੰ ਪਹਿਲ ਦਿੱਤੀ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਲਕਾ ਇੰਚਾਰਜ਼

ਸ਼ਰਾਬ ਵਿਕਰੇਤਾਵਾਂ ਨੂੰ ਭਾਰੀ ਮਾਤਰਾ 'ਚ ਸ਼ਰਾਬ ਦੀ ਵਿਕਰੀ ਅਤੇ ਭੰਡਾਰ ਨਾ ਕਰਨ ਦੇ ਆਦੇਸ਼

ਸੰਗਰੂਰ, 29 ਮਾਰਚ : ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ

ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ : ਮੌਸਮ ਵਿਭਾਗ

ਚੰਡੀਗੜ੍ਹ, 29 ਮਾਰਚ : ਮੌਸਮ ਵਿਭਾਗ ਨੇ ਪੰਜਾਬ ‘ਚ ਸ਼ਨੀਵਾਰ ਅਤੇ ਐਤਵਾਰ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੜੇਮਾਰੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਮਾਹਿਰ ਸ਼ਵਿੰਦਰਾ ਅਨੁਸਾਰ ਮੀਂਹ

ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ ਕੌਮ ਹੈ, ਤਾਲਿਬਾਨ ਅਤੇ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਕੋਈ ਵਾਸਤਾ ਨਹੀਂ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 29 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ‘ਸਰਬੱਤ ਦਾ ਭਲਾ’ ਮੰਗਣ ਵਾਲੀ

ਗਿੱਦੜਬਾਹਾ ‘ਚ ਤਿੰਨ ਗੱਡੀਆਂ ਦੀ ਟੱਕਰ, ਇੱਕ ਔਰਤ ਦੀ ਮੌਤ, 4 ਜਖ਼ਮੀ

ਗਿੱਦੜਬਾਹਾ, 29 ਮਾਰਚ : ਮਾਰਕਫੈੱਡ ਪਲਾਟ ਗਿੱਦੜਬਾਹਾ ਨੇੜੇ ਵਾਪਰੇ ਇੱਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਅਤੇ 4 ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਪਦਮਪੁਰ ਵੱਲ ਨੂੰ ਜਾ ਰਹੀ ਇੱਕ ਸਵਿਫਟ ਕਾਰ ਨੂੰ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫਤਾਰ ਸਕਾਰਪੀਓ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਜਲੰਧਰ 'ਚ ਗੈਂਗਸਟਰ ਚਿੰਟੂ ਦਾ ਐਨਕਾਊਂਟਰ, ਪੁਲਿਸ ਨੇ 4 ਨੂੰ ਕੀਤਾ ਗ੍ਰਿਫਤਾਰ

ਜਲੰਧਰ, 29 ਮਾਰਚ : ਜਲੰਧਰ ਵਿਚ ਬੀਤੀ ਰਾਤ ਪੁਲਿਸ ਦੀ ਸੀ.ਆਈ.ਏ ਟੀਮ ਨੇ ਬਦਮਾਸ਼ ਚਿੰਟੂ ਤੇ ਉਸ ਦੇ ਸਾਥੀਆਂ ਦਾ ਐਨਕਾਊਟਰ ਕਰ ਦਿੱਤਾ। ਘਟਨਾ ਵਿਚ ਇਕ ਬਦਮਾਸ਼ ਦੇ ਪੈਰ ਨੂੰ ਗੋਲੀ ਛੂਹ ਕੇ ਨਿਕਲ ਗਈ। ਪੂਰੀ ਵਾਰਦਾਤ ਵਿਚ ਲਗਭਗ 12 ਗੋਲੀਆਂ ਦੋਵੇਂ ਪਾਸੇ ਚਲਾਈਆਂ ਗਈਆਂ। ਪੁਲਿਸ ਨੇ ਕੇਸ ਵਿਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ

ਸਪੇਨ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਨੇ ਮਚਾਈ ਤਬਾਹੀ, ਸਮੁੰਦਰ 'ਚ ਡਿੱਗਣ ਕਾਰਨ 4 ਲੋਕਾਂ ਦੀ ਮੌਤ

ਮੈਡ੍ਰਿਡ, 29 ਮਾਰਚ : ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਸਪੇਨ ਦੇ ਕਈ ਹਿੱਸਿਆਂ ਵਿੱਚ ਤਬਾਹੀ ਮਚਾ ਰਿਹਾ ਹੈ। ਅਟਲਾਂਟਿਕ ਅਤੇ ਮੈਡੀਟੇਰੀਅਨ ਤੱਟਾਂ 'ਤੇ ਤਿੰਨ ਘਟਨਾਵਾਂ 'ਚ ਸਮੁੰਦਰ 'ਚ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਮੌਤਾਂ ਦੱਖਣ-ਪੱਛਮ ਵਿੱਚ ਪੁਰਤਗਾਲ ਦੇ ਤੱਟ ਦੇ ਨਾਲ ਉੱਚੀਆਂ ਲਹਿਰਾਂ ਦੀ ਚੇਤਾਵਨੀ ਦੇ ਵਿਚਕਾਰ ਹੋਈਆਂ ਹਨ। ਸਪੇਨ ਦੀ ਪੁਲਿਸ ਨੇ ਦੱਸਿਆ ਕਿ