news

Jagga Chopra

Articles by this Author

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੁਝ ਖੇਤਰਾਂ 'ਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 29 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਜ਼ਿਲ੍ਹੇ ਦੇ ਕੁਝ ਖੇਤਰਾਂ ਵਿੱਚ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਨੂੰ ਬਦਲਣ ਦੀਆਂ ਤਜਵੀਜ਼ਾਂ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਵਧੀਕ ਡਿਪਟੀ

ਹਲਕਾ ਖਡੂਰ ਸਾਹਿਬ ਵਿੱਚ "ਇਸ ਵਾਰ, 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਵੀਪ ਮੁਹਿੰਮ ਤਹਿਤ  ਵੋਟਰਾਂ ਨੂੰ ਕੀਤਾ ਜਾ ਰਿਹਾ ਜਾਗਰੂਕ -ਜ਼ਿਲਾ ਚੋਣ ਅਫਸਰ
  • ਬਜ਼ੁਰਗ ਅਤੇ ਦਿਵਆਂਗਜਨ ਵੋਟਰਾਂ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ
  • ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਵੋਟ ਹੈ ਕੀਮਤੀ

ਤਰਨਤਾਰਨ, 29 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲਾ ਚੋਣ ਦਫਤਰ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੇ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਉੱਤੇ ਵਿਸ਼ੇਸ਼ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਸਬੰਧੀ ਸ਼ੁੱਕਰਵਾਰ ਨੂੰ ਜ਼ਿਲਾ ਚੋਣ ਅਫਸਰ-ਕਮ

ਨੂਹ 'ਚ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ, ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ 

ਨੂਹ, 28 ਮਾਰਚ : ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਨੂਹ (ਹਰਿਆਣਾ) 'ਚ ਵਾਪਰੇ ਹਾਦਸੇ 'ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਤੇਜ਼ ਰਫਤਾਰ 'ਤੇ ਜਾ ਰਹੀ ਈਕੋ ਸਪੋਰਟਸ ਕਾਰ ਡਿਵਾਈਡਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਜ਼ਖ਼ਮੀਆਂ ਨੂੰ ਨਲਹਾਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਇੱਕ

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
  • ਪੈਰਾ-ਕਰਾਟੇ ਅਥਲੀਟ ਨੇ ਡਿਪਟੀ ਕਮਿਸ਼ਨਰ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 28 ਮਾਰਚ : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈੱਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ

ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਸਾਹਨੀ
  • ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ, ਐਫ.ਸੀ.ਆਈ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ

ਲੁਧਿਆਣਾ, 28 ਮਾਰਚ : ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤ ਨੋਟਿਸ ਜਾਰੀ
  • ਆਪ' ਨੂੰ ਤਿੰਨ, ਕਾਂਗਰਸ ਤੇ ਭਾਜਪਾ ਨੂੰ ਦੋ-ਦੋ ਨੋਟਿਸ ਦਿੱਤੇ

ਲੁਧਿਆਣਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ਾਂ 'ਤੇ ਲੁਧਿਆਣਾ ਵਿੱਚ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤ ਨੋਟਿਸ ਜਾਰੀ ਕੀਤੇ ਗਏ। ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ

ਪ੍ਰਸ਼ਾਸਨ ਵੱਲੋਂ ਲੁਧਿਆਣਾ 'ਚ ਪੈਰਾ ਇੰਟਰਨੈਸ਼ਨਲ ਬੈਡਮਿੰਟਨ ਖਿਡਾਰੀ ਅਸ਼ਵਨੀ, ਸ਼ਬਾਨਾ, ਪੈਰਾ ਟੀਟੀ ਖਿਡਾਰੀ ਸ਼ੁਭਮ ਨੂੰ ਦਿਵਿਆਂਗ ਆਈਕਨ ਵਜੋਂ ਕੀਤਾ ਨਿਯੁਕਤ

ਲੁਧਿਆਣਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਪੈਰਾ ਇੰਟਰਨੈਸ਼ਨਲ ਬੈਡਮਿੰਟਨ ਖਿਡਾਰੀ ਅਸ਼ਵਨੀ ਕੁਮਾਰ, ਉਨ੍ਹਾਂ ਦੀ ਪਤਨੀ ਸ਼ਬਾਨਾ ਅਤੇ ਅੰਤਰਰਾਸ਼ਟਰੀ ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵਧਵਾ ਨੂੰ ਲੁਧਿਆਣਾ ਵਿੱਚ ਦਿਵਿਆਂਗ ਵੋਟਰਾਂ ਲਈ ਜ਼ਿਲ੍ਹਾ ਆਈਕਨ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਪ੍ਰਸ਼ਾਸ਼ਨ

ਦੇਸ਼ ਦੇ ਲੋਕਾਂ ਨੂੰ ਹਥਿਆਰਬੰਦ ਬਲਾਂ ’ਤੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ : ਰਾਜਨਾਥ ਸਿੰਘ 

ਨਵੀਂ ਦਿੱਲੀ, 28 ਮਾਰਚ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਦੀਆਂ ਸਰਹੱਦਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਦੇਸ਼ ਦੇ ਲੋਕਾਂ ਨੂੰ ਹਥਿਆਰਬੰਦ ਬਲਾਂ ’ਤੇ ਪੂਰਾ ਭਰੋਸਾ ਹੋਣਾ ਚਾਹੀਦਾ ਹੈ। ਟਾਈਮਜ਼ ਨਾਓ ਸਿਖਰ ਸੰਮੇਲਨ ਦੇ ਆਖਰੀ ਦਿਨ ਗੱਲਬਾਤ ਦੌਰਾਨ ਅਗਨੀਵੀਰ ਯੋਜਨਾ ਦੀ ਆਲੋਚਨਾ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਅਜਿਹੇ ਸਵਾਲਾਂ ਦਾ

ਨਿੱਝਰ ਕਤਲ ਮਾਮਲੇ ’ਚ ਭਾਰਤ ਸਰਕਾਰ ਨਾਲ ਉਸਾਰੂ ਢੰਗ ਨਾਲ ਕੰਮ ਕਰਨਾ ਚਾਹੁੰਦੇ ਹਨ : ਜਸਟਿਨ ਟਰੂਡੋ 

ਓਟਵਾ, 28 ਮਾਰਚ : ਭਾਰਤ ਵੱਲੋਂ ਅਤਿਵਾਦੀ ਐਲਾਨੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਤਹਿ ਤੱਕ ਜਾਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੇ ਹਨ। ਕੈਨੇਡੀਅਨ ਨਿਊਜ਼ ਚੈਨਲ ਸੀਏਪੀਸੀ ਦੇ ਮੁਤਾਬਕ, ਜਦੋਂ ਨਿੱਝਰ ਦੇ ਕਤਲ ਦੀ ਜਾਂਚ ਬਾਰੇ ਸਵਾਲ ਕੀਤਾ ਗਿਆ ਤਾਂ ਟਰੂਡੋ ਨੇ ਕਿਹਾ ਕਿ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ 7 ਉਮੀਦਵਾਰ ਐਲਾਨੇ, ਸੰਗਰੂਰ ਤੋ ਸਿਮਰਨਜੀਤ ਸਿੰਘ ਮਾਨ ਹੋਣਗੇ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਚੋਣਾਂ ਲੜੇਗਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਵਿਚ ਲੋਕ ਸਭਾ ਚੋਣ ਲੜੇਗੀ। ਸੰਗਰੂਰ ਹਲਕੇ ਤੋ ਸਿਮਰਨਜੀਤ ਸਿੰਘ ਮਾਨ