news

Jagga Chopra

Articles by this Author

ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ (ਪਟਿਆਲਾ) ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ
  • ਨਿਰੰਤਰ ਆਮਦਨ ਲਈ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਓ-ਡਾ. ਗੋਸਲ

ਲੁਧਿਆਣਾ 22 ਮਾਰਚ :ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ (ਪਟਿਆਲਾ) ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਕਰਤ ਕੀਤੀ। ‘ਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫਾ ਚੰਗਾ’ ਦੇ ਉਦੇਸ਼ ਨਾਲ ਲਗਾਏ ਗਏ ਕਿਸਾਨ ਮੇਲੇ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਹੋਟਲ/ਮੈਰਿਜ ਪੈਲੇਸ ਮਾਲਕਾਂ ਨੂੰ ਰੋਜ਼ਾਨਾ ਬੁਕਿੰਗ ਦੀ ਰਿਪੋਰਟ ਦੇਣ ਦੇ ਨਿਰਦੇਸ਼
  • ਕਿਹਾ! ਇਸ ਕਦਮ ਦਾ ਉਦੇਸ਼ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਹੈ
  • ਸ਼ਰਾਬ ਕਾਰੋਬਾਰੀਆਂ ਨੂੰ ਰੋਜ਼ਾਨਾ ਵਿਕਰੀ ਦਾ ਰਿਕਾਰਡ ਪੇਸ਼ ਕਰਨ ਲਈ ਵੀ ਕਿਹਾ

ਲੁਧਿਆਣਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਆਪਣੀ ਬੁਕਿੰਗ ਦੀ ਰਿਪੋਰਟ ਚੋਣ ਦਫ਼ਤਰ ਨੂੰ ਸੌਂਪਣ। ਜ਼ਿਲ੍ਹਾ

ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ - ਡੀ.ਈ.ਓ. ਸਾਕਸ਼ੀ ਸਾਹਨੀ, ਐਸ.ਐਸ.ਪੀਜ਼ ਅਮਨੀਤ ਕੋਂਡਲ ਅਤੇ ਨਵਨੀਤ ਸਿੰਘ ਬੈਂਸ
  • ਹਰੇਕ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦਾ ਪ੍ਰਬੰਧ ਨੀਮ ਫੌਜੀ ਬਲ, ਵੈਬਕਾਸਟਿੰਗ ਜਾਂ ਮਾਈਕਰੋ ਅਬਜ਼ਰਵਰਾਂ ਦੁਆਰਾ ਕੀਤਾ ਜਾਵੇਗਾ

ਲੁਧਿਆਣਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ
  • ਲੁਧਿਆਣਾ ਜ਼ਿਲ੍ਹੇ 'ਚ 9360 ਪੋਸਟਰ, ਹੋਰਡਿੰਗ, ਬੈਨਰ ਹਟਾਏ ਗਏ
  • ਪ੍ਰਸ਼ਾਸਨ ਵੱਲੋਂ ਐਨ.ਜੀ.ਐਸ.ਪੀ. ਪੋਰਟਲ ਅਤੇ ਸੀ-ਵਿਜੀਲ 'ਤੇ ਦਸਤੀ ਮਿਲੀਆਂ 94 ਫ਼ੀਸਦ ਸ਼ਿਕਾਇਤਾਂ ਦਾ ਨਿਪਟਾਰਾ
  • ਐਮ.ਸੀ.ਐਮ.ਸੀ. ਲੋਕ ਸਭਾ ਚੋਣਾਂ 'ਚ ਪੇਡ ਨਿਊਜ਼ 'ਤੇ ਸਖ਼ਤ ਨਜ਼ਰ ਰੱਖੇਗਾ
  • ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਐਸ.ਐਸ.ਪੀਜ਼ ਅਮਨੀਤ ਕੋਂਡਲ ਅਤੇ ਨਵਨੀਤ ਸਿੰਘ ਬੈਂਸ ਨੇ ਆਜ਼ਾਦ, ਨਿਰਪੱਖ ਅਤੇ
ਸਮੁੱਚੀ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਅਪੀਲ 'ਤੇ, ਹੋਟਲ/ਰੈਸਟੋਰੈਂਟਾਂ ਨੇ ਪਹਿਲੀ ਜੂਨ ਨੂੰ ਵੋਟ ਪਾਉਣ ਵਾਲੇ ਵੋਟਰਾਂ ਲਈ ਛੋਟ ਦੇਣ ਦੀ ਸਹਿਮਤੀ ਪ੍ਰਗਟਾਈ
  • ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਮੰਗਿਆ ਸਮਰਥਨ
  • ਮਾਲ ਪ੍ਰਬੰਧਕਾਂ ਨੂੰ ਵੀ ਵੋਟਿੰਗ ਵਾਲੇ ਦਿਨ ਸੈਲਫੀ ਕਾਰਨਰ/ਬੈਨਰ ਲਗਾਉਣ ਅਤੇ ਵੋਟਰਾਂ ਨੂੰ ਛੋਟ ਦੇਣ ਲਈ ਕਿਹਾ

ਲੁਧਿਆਣਾ, 22 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਪੀਲ ਅਤੇ  ਲੋਕ ਸਭਾ ਚੋਣਾਂ-2024 ਦੌਰਾਨ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਸ਼ਹਿਰ ਦੇ

23 ਮਾਰਚ ਦੇ ਸੂਰਮੇ ਸ਼ਹੀਦਾਂ ਸ਼ਹੀਦ ਰਾਜਗੁਰੂ, ਸੁਖਦੇਵ ਤੇ ਭਗਤ ਸਿੰਘ ਨੂੰ ਸਲਾਮ ਹੈ।
  • ਗੁਰਭਜਨ ਸਿੰਘ ਗਿੱਲ (ਪ੍ਰੋ.)

ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ।
ਪਟਿਆਲੇ ਵੱਸਦੇ ਪਿਆਰੇ ਵੀਰ ਸਰਬਜੀਤ ਸਿੰਘ ਵਿਰਕ ਐਡਵੋਕੇਟ ਦਾ ਸ਼ਹੀਦ ਭਗਤ ਸਿੰਘ ਜੀ ਨਾਲ ਸਨੇਹੀ ਰਿਸ਼ਤਾ ਹੋਣ ਕਾਰਨ ਹੀ ਸ਼ਹੀਦ ਭਗਤ ਸਿੰਘ ਜੀ ਦੀਆਂ ਇਹੋ ਜਹੀਆਂ ਲਿਖਤਾਂ ਦਾ ਸੰਪਾਦਨ ਹੁੰਦਾ ਹੈ। ਪਰਮਜੀਤ ਤੇ ਸਰਬਜੀਤ ਦੋਵੇ ਭਰਾ ਸਾਹਿੱਤ ਸਿਰਜਕ ਹਨ। ਆਪਣੇ ਬਾਬਲ ਤੋਂ ਅਦਬ ਦੀ ਗੁੜ੍ਹਤੀ

ਅਮਰੀਕਾ ’ਚ ਕੱਢੀ ਜਾਵੇਗੀ ਰੱਥ ਯਾਤਰਾ, 25 ਮਾਰਚ ਤੋਂ 23 ਅਪ੍ਰੈਲ ਤੱਕ 851 ਮੰਦਰਾਂ ਵਿਚ ਜਾਵੇਗੀ ਯਾਤਰਾ

ਸ਼ਿਕਾਗੋ, 22 ਮਾਰਚ : ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਅਤੇ ਸ਼੍ਰੀ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਪਿੱਛੋਂ ਭਾਰਤ ਦੇ ਦੁਨੀਆ ਭਰ ਵਿਚ ਰਹਿੰਦੇ ਹਿੰਦੂ ਭਾਈਚਾਰੇ ਵਿਚ ਖੁਸ਼ੀ ਹੈ। ਇਸੇ ਕੜੀ ਵਿਚ ਅਮਰੀਕਾ ਦੇ ਸ਼ਿਕਾਗੋ ਤੋਂ 25 ਮਾਰਚ ਤੋਂ ਰਾਮ ਮੰਦਰ ਰੱਥ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ, ਉੱਥੋਂ ਦੇ 48 ਸੂਬਿਆਂ ਦੇ 851 ਮੰਦਰਾਂ ਵਿਚ ਜਾਵੇਗੀ। 48 ਦਿਨਾਂ ਤੱਕ ਚੱਲਣ ਵਾਲੀ

ਪੀਐਮ ਮੋਦੀ ਨੂੰ ਮਿਲਿਆ ਭੂਟਾਨ ਦਾ ਸਰਵਉੱਚ ਨਾਗਰਿਕ ਪੁਰਸਕਾਰ

ਭੂਟਾਨ, 22 ਮਾਰਚ : ਭੂਟਾਨ ਦੌਰੇ ‘ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਵਿਦੇਸ਼ੀ ਸਰਕਾਰ ਦੇ ਮੁਖੀ ਬਣ ਗਏ ਹਨ। ਭੂਟਾਨ ਦੌਰੇ ‘ਤੇ ਗਏ ਪੀਐਮ ਮੋਦੀ ਨੂੰ ਉੱਥੋਂ ਦੇ ਰਾਜਾ ਜਿਗਮੇ ਖੇਸਰ ਨਾਮਗਿਆਲ ਵਾਂਗਚੁਕ ਨੇ ‘ਆਰਡਰ ਆਫ਼ ਦ ਡਰੁਕ

ਬਿਹਾਰ 'ਚ ਨਿਰਮਾਣ ਅਧੀਨ ਪੁਲ ਦਾ ਹਿੱਸਾ ਡਿੱਗਣ ਕਾਰਨ 1 ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ

ਸੁਪੌਲ, 22 ਮਾਰਚ : ਬਿਹਾਰ ਦੇ ਸੁਪੌਲ ਜ਼ਿਲੇ ਵਿਚ ਅੱਜ ਤੜਕੇ ਨਿਰਮਾਣ ਅਧੀਨ ਪੁਲ ਦਾ ਹਿੱਸਾ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਹੋ ਗਈ ਅਤੇ ਕਈਆਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਸ ਘਟਨਾ ਦੌਰਾਨ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। 152, 153 ਅਤੇ 154 ਵਿਚਕਾਰਲੇ ਪਿੱਲਰ ਦਾ ਗਰਡਰ ਡਿੱਗ ਗਿਆ ਹੈ। ਇਹ ਪੁਲ 1200 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਹੈ। ਦੱਸਿਆ ਜਾ

ਆਪ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ FIR ਦਰਜ਼ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 22 ਮਾਰਚ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਨਾਮ ਵਿੱਚ 6 ਲੋਕਾਂ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਤੋਂ ਬਾਅਦ ਕੁੱਲ 16 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ