news

Jagga Chopra

Articles by this Author

ਸ਼ਰਾਬ ਦੇ ਠੇਕਿਆਂ ਦੇ ਲਸੰਸ ਲਾਟਰੀ ਸਿਸਟਮ ਰਾਹੀਂ 22 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ

ਗੁਰਦਾਸਪੁਰ, 19 ਮਾਰਚ : ਸ੍ਰੀ ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਤਹਿਤ ਵੋਟਰ ਜਾਗਰੂਕਤਾ ਅਭਿਆਨ ਜਾਰੀ
  • ਸਵੀਪ ਟੀਮ ਨੇ ਸੈਮੀਨਾਰ ਦੌਰਾਨ ਸਕੂਲ ਮੁਖੀਆਂ ਨੂੰ ਵੋਟਰ ਪ੍ਰਣ ਚੁਕਾਇਆ 

ਗੁਰਦਾਸਪੁਰ 19 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਥਾਨਕ ਗੋਲਡਨ ਕਾਲਜ ਵਿਖੇ ਸਕੂਲ ਮੁਖੀਆਂ

ਲੋਕ ਸਭਾ ਚੋਣਾਂ-2024, ਸਟੇਸ਼ਨਰੀ ਵਸਤੂਆਂ ਦੀ ਖ੍ਰੀਦ ਲਈ 22 ਮਾਰਚ ਤੱਕ ਕੋਟੇਸ਼ਨਾਂ ਦੀ ਮੰਗ-ਜ਼ਿਲ੍ਹਾ ਚੋਣ ਅਫ਼ਸਰ
  • ਕੋਟੇਸ਼ਨਾਂ ਸਬੰਧੀ ਲੋੜੀਆਂ ਸ਼ਰਤਾਂ/ਹਦਾਇਤਾਂ ਐਨ.ਆਈ.ਸੀ. ਮੋਗਾ ਦੀ ਵੈਬਸਾਈਟ ਉੱਪਰ ਉਪਲੱਬਧ

ਮੋਗਾ, 19 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ  ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਮੋਗਾ ਜ਼ਿਲ੍ਹੇ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਤੇ ਲੋੜੀਂਦੀਆਂ ਸਟੇਸ਼ਨਰੀ ਵਸਤੂਆਂ ਸਬੰਧੀ ਕੋਟੇਸ਼ਨਾਂ ਮੰਗੀਆਂ ਜਾਂਦੀਆਂ ਹਨ। ਇਨ੍ਹਾਂ ਕੋਟੇਸ਼ਨਾਂ ਲਈ

ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸੀ-ਵਿਜ਼ਲ ਐਪ ਉੱਪਰ ਕੀਤੀ ਜਾ ਸਕਦੀ ਹੈ-ਜ਼ਿਲਾ੍ਹ ਚੋਣ ਅਫਸਰ
  • ਸੀ-ਵਿਜ਼ਲ ਐਪ ‘ਤੇ ਪ੍ਰਾਪਤ ਹੁੰਦੀ ਸਿ਼ਕਾਇਤ ਸਬੰਧੀ 100 ਮਿੰਟ ਦੇ ਅੰਦਰ-ਅੰਦਰ ਹੀ ਕੀਤੀ ਜਾਵੇਗੀ ਕਾਰਵਾਈ

ਤਰਨਤਾਰਨ, 19 ਮਾਰਚ : ਲੋਕ ਸਭਾ ਚੋਣਾਂ, 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ

ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ  ਕੀਤਾ ਗਿਆ  ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ-ਜ਼ਿਲ੍ਹਾ ਚੋਣ ਅਫ਼ਸਰ
  • ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ  ਰੱਖੀ ਜਾ ਰਹੀ ਹੈ ਨਜ਼ਰ

ਤਰਨ ਤਾਰਨ, 19 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ

ਲੋਕ ਸਭਾ ਚੋਣਾਂ-2024, ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ 19 ਮਾਰਚ : ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01639-292843 ਤੇ ਕੀਤਾ ਜਾ ਸਕਦਾ ਹੈ ਸੰਪਰਕ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 19 ਮਾਰਚ : ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ, ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਜ਼ਿਲ੍ਹਾ ਮਾਲ ਅਫ਼ਸਰ

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਰੂਪਨਗਰ, 18 ਮਾਰਚ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੋਬਾਇਲ ਫੋਨ ਤੇ ਧਮਕੀ ਭਰੀ ਕਾਲ ਕਰਕੇ 2 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਗੁਲਨੀਤ ਸਿੰਘ

ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ 'ਚ ਅੱਤਵਾਦੀ ਸੰਗਠਨ  ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, 8 ਲੋਕਾਂ ਦੀ ਮੌਤ

ਇਸਲਾਮਾਬਾਦ, 18 ਮਾਰਚ : ਪਾਕਿਸਤਾਨ ਦੀ ਇੱਕ ਫੌਜੀ ਚੌਕੀ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਹੁਣ ਪਾਕਿਸਤਾਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ 'ਚ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ ਦੇ ਦੋ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਅਫਗਾਨਿਸਤਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
  • ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਧਾਰਮਿਕ ਪ੍ਰੰਪਰਾਵਾਂ ਅਨੁਸਾਰ ਹੀ ਮਨਾਇਆ ਜਾਵੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਪ੍ਰੰਪਰਾਵਾਂ ਅਨੁਸਾਰ