news

Jagga Chopra

Articles by this Author

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਚੈਕਿੰਗ 
  • ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਕਰੀਬ500 ਵਿਅਕਤੀਆਂ ਦੇ ਕੱਟੇ ਚਾਲਾਨ 
  • ਕੋਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀ ਜਾਵੇਗਾ- ਡਾ. ਕਟਾਰੀਆ 

ਲੁਧਿਆਣਾ, 29 ਫਰਵਰੀ : ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਅਸ਼ੀਸ਼ ਚਾਵਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆ ਗਈਆ ਟੀਮਾਂ ਵੱਲੋ ਆਮ

ਵਿਧਾਇਕ ਗਰੇਵਾਲ ਨੇ ਕੀਤਾ ਵਾਰਡ ਨੰਬਰ 18 ਚ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ 
  • ਹਲਕਾ ਪੂਰਬੀ ਚ ਹੋ ਰਹੇ ਨੇ ਰਿਕਾਰਡ ਤੋੜ ਵਿਕਾਸ ਕਾਰਜ : ਵਿਧਾਇਕ ਗਰੇਵਾਲ 

ਲੁਧਿਆਣਾ, 29 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 18 ਵਿਖੇ ਕਰੀਬ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।  ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਵਾਰਡ ਨੰਬਰ 18

ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ 

ਧੂਰੀ, 29 ਫਰਵਰੀ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨਾਲ ਸਬੰਧਤ ਐਨ.ਆਰ.ਆਈਜ਼. ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਲਗਾਤਾਰ ਹੱਲ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਤੇ ਜਾਨ-ਮਾਲ ਦੀ ਸੁਰੱਖਿਆ ਲਈ ਹਰ ਹੀਲੇ ਵਚਨਬੱਧ ਹੈ। ਕੈਬਨਿਟ ਮੰਤਰੀ

ਪੱਛਮੀ ਹੋਂਡੂਰਾਸ 'ਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 17 ਲੋਕਾਂ ਦੀ ਮੌਤ ਅਤੇ 14 ਜ਼ਖਮੀ

ਹੋਂਡੂਰਸ, 29 ਫਰਵਰੀ : ਪੱਛਮੀ ਹੋਂਡੂਰਸ ਦੇ ਇੱਕ ਪਿੰਡ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਦੌਰਾਨ ਹਾਦਸੇ 'ਚ 17 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 4 ਗੰਭੀਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਲਾ ਮੋਂਟੇਨੀਟਾ ਵਿੱਚ ਗਵਾਹਾਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਦੋਵੇਂ ਬੱਸਾਂ ਮੱਧਮ ਰਫ਼ਤਾਰ ਨਾਲ ਯਾਤਰਾ ਕਰ ਰਹੀਆਂ ਸਨ।

ਮੱਧ ਪ੍ਰਦੇਸ਼ ਵਿੱਚ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟੀ, 14 ਲੋਕਾਂ ਦੀ ਮੌਤ, 20 ਜ਼ਖਮੀ

ਡਿੰਡੋਰੀ, 29 ਫਰਵਰੀ : ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਬਰਝਾਰ ਘਾਟ 'ਤੇ ਇਕ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਜਾਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਜ਼ਖ਼ਮੀਆਂ ਦਾ ਸ਼ਾਹਪੁਰਾ ਕਮਿਊਨਿਟੀ ਹੈਲਥ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ, ਜਿਸ

ਗਾਜ਼ਾ 'ਚ ਫਲਸਤੀਨੀਆਂ ਦੀ ਭੀੜ 'ਤੇ ਇਜ਼ਰਾਈਲੀ ਹਮਲਾ, 50 ਦੀ ਮੌਤ, 250 ਜ਼ਖ਼ਮੀ

ਰਾਫ਼ਾ, 29 ਫਰਵਰੀ : ਵੀਰਵਾਰ ਨੂੰ ਗਾਜ਼ਾ ਸ਼ਹਿਰ ਵਿਚ ਮਨੁੱਖੀ ਸਹਾਇਤਾ ਦੀ ਉਡੀਕ ਕਰ ਰਹੇ ਫਲਸਤੀਨੀਆਂ ਦੀ ਭੀੜ 'ਤੇ ਇਜ਼ਰਾਈਲੀ ਹਮਲੇ ਵਿਚ ਦਰਜਨਾਂ ਲੋਕ ਮਾਰੇ ਗਏ ਅਤੇ ਜ਼ਖਮੀ ਹੋ ਗਏ। ਸਥਾਨਕ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਿਫਾ ਹਸਪਤਾਲ ਦੇ ਨਰਸਿੰਗ ਵਿਭਾਗ ਦੇ ਮੁਖੀ ਡਾਕਟਰ ਜਦੱਲਾ ਸ਼ਫਾਈ ਨੇ ਅਲ ਜਜ਼ੀਰਾ ਨੈੱਟਵਰਕ ਨੂੰ ਦੱਸਿਆ ਕਿ ਲਗਭਗ 50 ਲੋਕ ਮਾਰੇ

ਮੁੱਖ ਮੰਤਰੀ ਮਾਨ ਨੇ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਕਿਸਾਨਾਂ ਤੇ ਪੰਜਾਬੀਆਂ ਨਾਲ ਵੀ ਧੋਖਾ ਕੀਤਾ ਹੈ : ਮਜੀਠੀਆ

ਚੰਡੀਗੜ੍ਹ, 29 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਹਰਿਆਣਾ ਪੁਲਿਸ ਦੀ ਗੋਲੀਬਾਰੀ ਵਿਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਸਿਰਫ ਸ਼ੁਭਕਰਨ ਹੀ ਨਹੀਂ ਬਲਕਿ ਕਿਸਾਨਾਂ ਤੇ ਪੰਜਾਬੀਆਂ ਨਾਲ ਵੀ ਧੋਖਾ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ

ਸੁਖਬੀਰ ਬਾਦਲ ਖਿਲਾਫ ਲਾਏ ਦੋਸ਼ਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਕੇਸ ਦਰਜ ਕਰਨ ਜਾਂ ਫਿਰ ਮੁਆਫੀ ਮੰਗਣ : ਐਡਵੋਕੇਟ ਕਲੇਰ 
  • ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਉਹ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ

ਚੰਡੀਗੜ੍ਹ, 29 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਲਗਾਏ ਦੋਸ਼ਾਂ ਲਈ ਮੁਆਫੀ ਮੰਗਣ ਜਾਂ ਫਿਰ ਇਹ ਝੂਠੇ ਦੋਸ਼ਾਂ ਲਈ ਮਾਣਹਾਨੀ ਦੇ

ਖਨੌਰੀ ਬਾਰਡਰ ਦੇ ਸ਼ਹੀਦ ਕਿਸਾਨ ਸ਼ੁਭਕਰਨ ਨੂੰ ਹੰਝੂਆਂ ਭਰੀ ਅੰਤਮ ਵਿਦਾਇਗੀ

ਬਠਿੰਡਾ, 29 ਫਰਵਰੀ : ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚੇ ਦੇ ਪਹਿਲੇ ‘ਖੇਤੀ ਸ਼ਹੀਦ’ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦੇ ਸ਼ੁਭਕਰਨ ਸਿੰਘ ਗੱਗੂ ਦਾ ਅੱਜ ਬੇਹੱਦ ਗਮਗੀਨ ,ਸਰਕਾਰਾਂ ਪ੍ਰਤੀ ਰੋਸ ਅਤੇ ਕਿਸਾਨੀ ਰੋਹ ਦੇ ਮਹੌਲ ਦੌਰਾਨ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਆਮ ਲੋਕ ,ਸਿਆਸੀ ਨੇਤਾ ,ਪਿੰਡ ਵਾਸੀ ਅਤੇ ਰਿਸ਼ਤੇਦਾਰ ਦੋਸਤ ਵੀ

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ : ਮੁੱਖ ਮੰਤਰੀ ਮਾਨ  
  • ਆਮ ਪੰਜਾਬੀਆਂ ਦੇ ਖ਼ੂਨ ਨਾਲ ਹੋਇਆ ਸੁੱਖ ਵਿਲਾਸ ਦਾ ਨਿਰਮਾਣ, ਸੂਬੇ ਦੇ ਖ਼ਜ਼ਾਨੇ ਨੂੰ 108 ਕਰੋੜ ਰੁਪਏ ਦਾ ਰਗੜਾ
  • ਹਰੇਕ ਪੰਜਾਬੀ ਲਈ ਸੁੱਖ ਵਿਲਾਸ ਬਣਿਆ ਦੁੱਖ ਵਿਲਾਸ
  • ਆਪਣੇ ਨਿੱਜੀ ਕਾਰੋਬਾਰ ਨੂੰ ਲਾਭ ਪਹੁੰਚਾਉਣ ਲਈ ਬਾਦਲਾਂ ਨੇ ਹਰੇਕ ਨਿਯਮ ਤੇ ਨੀਤੀਆਂ ਦੀਆਂ ਧੱਜੀਆਂ ਉਡਾਈਆਂ

ਚੰਡੀਗੜ੍ਹ, 29 ਫਰਵਰੀ : ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ