news

Jagga Chopra

Articles by this Author

ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਸੰਤ ਰਵਿਦਾਸ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮੌਕਾ ਮਿਲਿਆ ਹੈ : ਪ੍ਰਧਾਨ ਮੰਤਰੀ ਮੋਦੀ 

ਵਾਰਾਣਸੀ, 23 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਰਵਿਦਾਸ ਦੇ 647ਵੇਂ ਪ੍ਰਕਾਸ਼ ਪੁਰਬ ‘ਤੇ ਕਰਵਾਏ ਸਮਾਗਮ ‘ਚ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਸੰਤ ਰਵਿਦਾਸ ਦੇ ਸੰਕਲਪਾਂ ਨੂੰ ਪੂਰਾ ਕਰਨ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰ ਦੇ ਗਠਜੋੜ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ

ਜਦੋਂ ਤੱਕ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ : ਪੰਧੇਰ / ਡੱਲੇਵਾਲ

ਪਟਿਆਲਾ, 23 ਫਰਵਰੀ : ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਪਟਿਆਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਕਿਸਾਨ ਸ਼ੁੱਭਕਰਨ ਸਿੰਘ ਦੇ ਮੌਤ ਮਾਮਲੇ ‘ਚ ਹਰਿਆਣਾ ਸਰਕਾਰ ਖ਼ਿਲਾਫ਼ ਪਰਚਾ ਦਰਜ ਨਹੀਂ ਹੁੰਦਾ ਉਦੋਂ ਤੱਕ ਸ਼ੁਭਕਰਨ ਸਿੰਘ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ

ਮੁੱਖ ਮੰਤਰੀ ਮਾਨ ਨੇ ਸ਼ੁਭਕਰਨ ਦੇ ਕਤਲ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਨਾ ਕਰ ਕੇ  ਧੋਖਾ ਕੀਤਾ: ਹਰਸਿਮਰਤ ਬਾਦਲ
  • ਸ਼ੁਭਕਰਨ ਦੇ ਪਿੰਡ ਵਿਚ ਪਰਿਵਾਰ ਨਾਲ ਕੀਤੀ ਮੁਲਾਕਾਤ
  • ਕਿਹਾ ਕਿ  ਮੁੱਖ ਮੰਤਰੀ ਸ਼ੁਭਕਰਨ ਦੇ ਕਤਲ ਵਿਚ ਸ਼ਾਮਲ, ਉਹਨਾਂ ਦੇ ਖਿਲਾਫ ਵੀ ਮੁਕੱਦਮਾ ਦਰਜ ਹੋਵੇ

ਬਠਿੰਡਾ, 23 ਫਰਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਹ ਆਪਣੀ ਜ਼ੁਬਾਨ ਤੋਂ ਭੱਜ ਗਏ ਹਨ ਤੇ ਉਹਨਾਂ ਨੇ

ਪੰਜਾਬ ਵੱਲੋਂ ਦੁਬਈ ਵਿਖੇ ‘ਗਲਫ਼-ਫ਼ੂਡ 2024’ ਦੌਰਾਨ ਫ਼ੂਡ ਪ੍ਰੋਸੈਸਿੰਗ ਦੀਆਂ ਪ੍ਰਾਪਤੀਆਂ ਤੇ ਸੰਭਾਵਨਾਵਾਂ ਦਾ ਪ੍ਰਦਰਸ਼ਨ, ਨਿਵੇਸ਼ ਲਈ ਸੱਦਾ 
  • ਸੂਬੇ ਦੇ ਚਿੱਲੀ ਪੇਸਟ, ਟਮਾਟਰ ਉਤਪਾਦਾਂ, ਆਰਗੈਨਿਕ ਬਾਸਮਤੀ ਚੌਲ ਨੇ ਆਲਮੀ ਨਿਵੇਸ਼ਕਾਂ ਦਾ ਧਿਆਨ ਖਿੱਚਿਆ 
  • ਸੂਬੇ 'ਚ ਪ੍ਰਫੁੱਲਿਤ ਹੋ ਰਹੇ ਫ਼ੂਡ ਪ੍ਰੋਸੈਸਿੰਗ ਸੈਕਟਰ 'ਚ ਘਰੇਲੂ ਅਤੇ ਕੌਮਾਂਤਰੀ ਨਿਵੇਸ਼ਕਾਂ ਲਈ ਸਿਰਜਿਆ ਜਾ ਰਿਹੈ ਅਨੁਕੂਲ ਮਾਹੌਲ: ਗੁਰਮੀਤ ਸਿੰਘ ਖੁੱਡੀਆਂ 

ਚੰਡੀਗੜ੍ਹ, 23 ਫਰਵਰੀ : ਸੂਬੇ ਵਿੱਚ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਅਤੇ ਅਤਿ

ਲੁਧਿਆਣਾ 'ਚ ਡੀਐਸਪੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੁਧਿਆਣਾ, 23 ਫਰਵਰੀ : ਲੁਧਿਆਣਾ ਦੇ ਰਹਿਣ ਵਾਲੇ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਵੀਰਵਾਰ ਨੂੰ ਫਿਰੋਜ਼ਪੁਰ ਰੋਡ ‘ਤੇ ਭਾਈਬਾਲਾ ਚੌਕ ਨੇੜੇ ਪਾਰਕ ਪਲਾਜ਼ਾ ਹੋਟਲ ‘ਚ ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਖ ਮੰਤਰੀ ਨੇ ਸ਼ੁੱਭਕਰਨ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਤੇ ਭੈਣ ਲਈ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
  • ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ
  • ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣਾ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ
  • ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵੱਲ ਜਾਣ ਤੋਂ ਰੋਕ ਰਹੀਆਂ ਹਨ

ਚੰਡੀਗੜ੍ਹ, 23 ਫਰਵਰੀ : ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ

ਭਾਜਪਾ-‘ਆਪ’ ‘ਤੇ ਇਂਡੀਆ ਗਠਜੋੜ ਨੂੰ ਛੱਡਣ ਲਈ ਦਬਾਅ ਪਾ ਰਹੀ ਹੈ, ਉਹ ਸਾਨੂੰ ਡਰਾਉਣ ਲਈ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ : ਚੀਮਾ
  • ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਲੋਕ ਭਾਜਪਾ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ: ਹਰਪਾਲ ਚੀਮਾ
  • ‘ਆਪ’ ਆਦਰਸ਼ਵਾਦੀ ਪਾਰਟੀ ਹੈ, ਭਗਤ ਸਿੰਘ ਅਤੇ ਡਾਕਟਰ ਬੀਆਰ ਅੰਬੇਡਕਰ ਸਾਡੇ ਆਦਰਸ਼ ਹਨ, ਭਾਜਪਾ ਸਾਨੂੰ ਡਰਾ-ਧਮਕਾ ਨਹੀਂ ਸਕਦੀ: ‘ਆਪ’ ਆਗੂ
  • ਇੰਨੇ ਛਾਪੇ ਮਾਰਨ ਤੋਂ ਬਾਅਦ ਵੀ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ, ਕਿਉਂਕਿ ਕੋਈ ਘਪਲਾ ਨਹੀਂ ਹੋਇਆ, ਅਰਵਿੰਦ
ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ

ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ

ਹਰਿਆਣਾ ਸਰਕਾਰ ਪੰਜਾਬ ਦੇ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸਨੂੰ ਪੁਲਿਸ ਨੇ ਅਗਵਾ ਕਰਕੇ ਗੰਭੀਰ ਜ਼ਖ਼ਮੀ ਕੀਤਾ ਹੈ : ਮਜੀਠੀਆ 
  • ਹਰਿਆਣਾ ਪੁਲਿਸ ਵੱਲੋਂ ਅਗਵਾ ਕੀਤਾ ਗਿਆ ਨੌਜਵਾਨ ਪਰਿਵਾਰ ਦੇ ਹਵਾਲੇ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ  
  • ਅਗਵਾ ਕੀਤੇ ਨੌਜਵਾਨ ਨੂੰ ਹਰਿਆਣਾ ਦੇ ਹਸਪਤਾਲ ਵਿਚ ਮੈਡੀਕਲ ਸਹਾਇਤਾ ਵੀ ਨਹੀਂ ਦਿੱਤੀ ਜਾ ਰਹੀ, ਦੇ ਪਿਤਾ ਨਾਲ ਰਲ ਕੇ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ

ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ