news

Jagga Chopra

Articles by this Author

ਗਾਜ਼ਾ ਵਿੱਚ ਫਲਸਤੀਨੀ ਮਰਨ ਵਾਲਿਆਂ ਦੀ ਗਿਣਤੀ 29,000 ਤੋਂ ਵੱਧ : ਮੰਤਰਾਲੇ ਵੱਲੋਂ ਕੀਤੀ ਗਈ ਪੁੱਛਟੀ

ਗਾਜ਼ਾ, 21 ਫਰਵਰੀ : ਗਾਜ਼ਾ-ਅਧਾਰਤ ਸਿਹਤ ਮੰਤਰਾਲੇ ਨੇ ਘੋਸ਼ਣਾ ਕੀਤੀ ਕਿ ਗਾਜ਼ਾ ਪੱਟੀ 'ਤੇ ਚੱਲ ਰਹੇ ਇਜ਼ਰਾਈਲੀ ਹਮਲਿਆਂ ਦੇ ਨਤੀਜੇ ਵਜੋਂ ਫਲਸਤੀਨੀ ਮਰਨ ਵਾਲਿਆਂ ਦੀ ਗਿਣਤੀ 29,000 ਨੂੰ ਪਾਰ ਕਰ ਗਈ ਹੈ। ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਇਜ਼ਰਾਇਲੀ ਫੌਜ ਨੇ ਪਿਛਲੇ 24 ਘੰਟਿਆਂ ਦੇ ਅੰਦਰ 107 ਫਲਸਤੀਨੀਆਂ ਨੂੰ ਮਾਰ ਦਿੱਤਾ ਹੈ ਅਤੇ 145 ਹੋਰ ਜ਼ਖਮੀ ਹੋਏ ਹਨ। ਬਿਆਨ

ਫਿਲੀਪੀਨਜ਼ 'ਚ ਟਰੱਕ ਦੇ ਪਹਾੜ ਤੋਂ ਡਿੱਗਣ ਕਾਰਨ 15 ਲੋਕਾਂ ਦੀ ਮੌਤ 

ਮਨੀਲਾ, 21 ਫਰਵਰੀ : ਮੱਧ ਫਿਲੀਪੀਨਜ਼ ਵਿੱਚ 21 ਫਰਵਰੀ ਨੂੰ ਇੱਕ ਟਰੱਕ ਇੱਕ ਖੱਡ ਵਿੱਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ, ਇੱਕ ਬਚਾਅ ਅਧਿਕਾਰੀ ਨੇ ਦੱਸਿਆ। ਮਾਬੀਨੇ ਮਿਉਂਸਪੈਲਿਟੀ ਦੇ ਇੱਕ ਬਚਾਅ ਅਧਿਕਾਰੀ ਮਿਸਟਰ ਮਾਈਕਲ ਕੈਬੁਗਨਾਸਨ ਨੇ ਏਐਫਪੀ ਨੂੰ ਦੱਸਿਆ ਕਿ ਵਾਹਨ ਲੋਕਾਂ ਨੂੰ ਨੇਗਰੋਸ ਟਾਪੂ 'ਤੇ ਪਸ਼ੂਆਂ ਦੀ ਮੰਡੀ ਵੱਲ ਜਾ ਰਿਹਾ ਸੀ। “ਚਸ਼ਮਦੀਦਾਂ ਨੇ ਦੱਸਿਆ ਕਿ

ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਕੂਚ ਕਰਨ ਦਿੱਤਾ ਜਾਵੇ ਅਤੇ ਪ੍ਰਧਾਨ ਮੰਤਰੀ ਅੱਗੇ ਆਉਣ ਤੇ ਸਾਡੀਆਂ ਮੰਗਾਂ ਮੰਨਣ :  ਕਿਸਾਨ ਆਗੂ ਪੰਧੇਰ

ਸ਼ੰਭੂ ਬਾਰਡਰ, 21 ਫਰਵਰੀ : ਪੰਜਾਬ ਕਿਸਾਨ ਮਜ਼ਦੂਰ ਸਮਿਤੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇ ਜਾਂ ਫਿਰ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਕੂਚ ਕਰਨ ਦੀ ਬੇਨਤੀ ਕੀਤੀ। ਏਜੰਸੀ ਏਐੱਨਆਈ ਮੁਤਾਬਿਕ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ 'ਤੇ ਪੱਤਰਕਾਰਾਂ ਨੂੰ ਸੰਬੋਧਨ

ਨੌਜਵਾਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਦਾ ਐਲਾਨ, ਅਗਲੇ 2 ਦਿਨ ਦਿੱਲੀ ਕੂਚ ਨਹੀਂ ਕਰਨਗੇ ਕਿਸਾਨ

ਸੰਭੂ ਬਾਰਡਰ, 21 ਫਰਵਰੀ : ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਲੀਡਰ ਅੱਗੇ ਵਧੇ ਤਾਂ ਖੌਨਰੀ ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ 22 ਸਾਲ ਦਾ ਨੌਜਵਾਨ ਸ਼ਹੀਦ ਹੋ ਗਿਆ। ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਵੱਲੋਂ ਵੱਡਾ

ਡੀਜੀਪੀ ਯਾਦਵ ਵੱਲੋਂ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ

ਚੰਡੀਗੜ੍ਹ, 21 ਫਰਵਰੀ : ਕਿਸਾਨ ਅੰਦੋਲਨ ਦਾ ਬੁੱਧਵਾਰ ਨੂੰ 9ਵਾਂ ਦਿਨ ਹੈ। ਪੁਲਿਸ ਕਿਸਾਨਾਂ ਖ਼ਿਲਾਫ਼ ਲਗਾਤਾਰ ਸਖ਼ਤੀ ਵਧਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਖਨੌਰੀ ਅਤੇ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇ.ਸੀ.ਬੀ., ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਹਟਾਉਣ ਵਾਲੇ

ਮੁੱਖ ਮੰਤਰੀ ਮਾਨ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕੰਮ ਕਰ ਰਹੇ ਹਨ : ਮਜੀਠੀਆ 
  • ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਕਿਸਾਨਾਂ ਦੀ ਮਸ਼ੀਨਰੀ ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਪਹੁੰਚਣ ਤੋਂ ਰੋਕਣ ਲਈ ਹਦਾਇਤਾਂ ਜਾਰੀ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 21 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨ ਵਾਸਤੇ ਟਾਊਟ ਵਜੋਂ ਕਰਨ ਦਾ ਦੋਸ਼

ਸ਼ਾਂਤਮਈ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ
  • ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ, ਰਾਜਿੰਦਰਾ ਹਸਪਤਾਲ ਪੁੱਜ ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ
  • ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ

ਪਟਿਆਲਾ, 21 ਫਰਵਰੀ : ਪੰਜਾਬ ਦੇ ਸਿਹਤ ਤੇ

ਹਰਿਆਣਾ ਪੁਲਿਸ ਦੇ ਜਬਰ ਕਾਰਨ ਖਨੌਰੀ ਬਾਰਡਰ 'ਤੇ ਬਠਿੰਡਾ ਦਾ ਨੌਜਵਾਨ ਸ਼ਹੀਦ
  • ਸ਼ੁਭਕਰਨ ਦੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਅਸੀਂ ਪਰਚਾ ਦਰਜ ਕਰਾਂਗੇ : ਮੁੱਖ ਮੰਤਰੀ ਭਗਵੰਤ ਮਾਨ 
  • ਹਰਿਆਣਾ ਪੁਲਿਸ ਨੇ ਉਲਟਾ ਕਿਸਾਨਾਂ ਤੇ ਲਾਇਆ ਹਿੰਸਾ ਦਾ ਦੋਸ਼, ਕਿਹਾ- ਪਰਾਲੀ ਦੇ ਧੂੰਏ ਚ ਪਾਈਆਂ ਮਿਰਚਾਂ
  • ਪਹਿਲੀ ਨਜ਼ਰੇ ਤਾਂ ਇੰਝ ਲੱਗ ਰਿਹਾ ਕਿ, ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ : ਡਾਕਟਰ
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ
ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ : ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ

ਲੁਧਿਆਣਾ, 21ਫਰਵਰੀ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਅੱਜ ਹੋਰ ਲੇਖਕਾਂ ਸਮੇਤ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸ਼੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ। ਪੰਜਾਬੀ ਭਾਸ਼ਾ ਦੇ ਵਿਕਾਸ,ਪਾਸਾਰ ਅਤੇ ਪ੍ਰਚਾਰ ਸੰਬੰਧੀ ਚਰਚਾ ਕਰਦਿਆਂ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ
  • ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ
  • ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ

ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ