news

Jagga Chopra

Articles by this Author

ਪੰਜਾਬ, ਹਰਿਆਣਾ ਸਣੇ ਚੰਡੀਗੜ੍ਹ ‘ਚ ਠੰਡ ਤੋਂ ਮਿਲੇਗੀ ਰਾਹਤ, ਮੌਸਮ ਰਹੇਗਾ ਸਾਫ

ਚੰਡੀਗੜ੍ਹ, 9 ਫਰਵਰੀ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਹੱਢ ਚੀਰਵੀਂ ਠੰਡ ਤੋਂ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਧੁੱਪ ਨਿਕਣ ਕਾਰਨ ਮੌਸਮ ਸਾਫ ਹੋ ਗਿਆ ਹੈ। ਦਿਨ ਦਾ ਅਧਿਕਤਮ ਤਾਪਮਾਨ ਸਾਧਾਰਨ ਹੋਣ ਲੱਗਾ ਹੈ ਜਦੋਂਕਿ ਰਾਤਾਂ ਠੰਡੀਆਂ ਹਨ ਤੇ ਨਿਊਨਤਮ ਤਾਪਮਾਨ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਹਿਮਾਚਲ ਵਿਚ ਹੁਣ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੂੰ ਦਿੱਤਾ ਅੰਤਿਮ ਰੂਪ, ਰਸਮੀ ਐਲਾਨ ਕਿਸੇ ਵੀ ਸਮੇਂ ਸੰਭਵ 

ਚੰਡੀਗੜ੍ਹ, 9 ਫਰਵਰੀ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹਨ, ਇਸ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਗਠਜੋੜ ਨੂੰ ਲਗਭਗ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਜਿਸ ਦਾ ਰਸਮੀ ਐਲਾਨ ਕਿਸੇ ਵੀ ਸਮੇਂ ਸੰਭਵ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਦੋਵਾਂ ਪਾਰਟੀਆਂ ਵਿਚਾਲੇ ਮੁੱਦਾ ਸਿਰਫ

ਬਰੈਂਪਟਨ 'ਚ ਦੋ ਵਾਹਨਾਂ ਦੀ ਭਿਆਨਕ ਟੱਕਰ, ਤਿੰਨ ਵਿਦਿਆਰਥੀਆਂ ਦੀ ਮੌਤ, ਇਕ ਵਿਅਕਤੀ ਗ੍ਰਿਫਤਾਰ

ਬਰੈਂਪਟਨ, 9 ਫਰਵਰੀ : ਬਰੈਂਪਟਨ ਸ਼ਹਿਰ ਵਿਚ ਵੀਰਵਾਰ ਤੜਕੇ ਦੋ ਵਾਹਨਾਂ ਦੀ ਭਿਆਨਕ ਟੱਕਰ ਦੇ ਨਤੀਜੇ ਵਜੋਂ ਤਿੰਨ ਮੌਤਾਂ ਹੋ ਗਈਆਂ, ਇੱਕ ਵਿਅਕਤੀ ਹੁਣ ਪੁਲਿਸ ਹਿਰਾਸਤ ਵਿੱਚ ਹੈ। ਇਹ ਘਟਨਾ 1:30 ਵਜੇ ਦੇ ਕਰੀਬ ਚਿੰਗੁਆਕੌਸੀ ਰੋਡ ਦੇ ਬਿਲਕੁਲ ਪੂਰਬ 'ਚ ਬੋਵੈਰਡ ਡਰਾਈਵ 'ਤੇ ਵਾਪਰੀ, ਜਿੱਥੇ ਇਕ ਵਾਹਨ ਖੰਭੇ ਨਾਲ ਟਕਰਾ ਗਿਆ। ਅਨੁਸਾਰ ਪੀਲ ਪੁਲਿਸ ਕਾਂਸਟੇ. ਟਾਈਲਰ ਬੈੱਲ, "ਉਸ

8 ਸੰਸਦ ਮੈਂਬਰਾਂ ਨਾਲ ਲੰਚ ਕਰਨ ਤੋਂ ਪਹਿਲਾਂ ਪੀਐਮ ਨੇ ਕਿਹਾ ਕਿ ਚਲੋ ਤੁਹਾਨੂੰ ਸਜ਼ਾ ਦਿੰਦੇ ਹਾਂ

ਨਵੀਂ ਦਿੱਲੀ, 9 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕੰਟੀਨ ਵਿੱਚ ਭਾਜਪਾ ਅਤੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨਾਲ ਲੰਚ ਕੀਤਾ। ਪੀਐੱਮ ਮੋਦੀ ਨੇ ਬੀਜੇਪੀ ਐੱਮਪੀ ਹੀਨਾ ਗਾਵਿਤ, ਐਸ.ਫਾਂਗੋਨ ਕੋਨਯਕ, ਟੀਡੀਪੀ ਐੱਮਪੀ ਰਾਮਮੋਹਨ ਨਾਇਡੂ, ਬਸਪਾ ਐਮਪੀ ਰਿਤੇਸ਼ ਪਾਂਡੇ ਤੇ ਬੀਜਦ ਐਮਪੀ ਸਸਮਿਤ ਪਾਤਰਾ ਨਾਲ ਲੰਚ ਕੀਤਾ। ਪੀਐੱਮ ਮੋਦੀ ਨੇ

ਹਲਦਵਾਨੀ ਹਿੰਸਾ 'ਚ 4 ਦੀ ਮੌਤ, 100 ਤੋਂ ਵੱਧ ਜ਼ਖ਼ਮੀ, ਇੰਟਰਨੈੱਟ ਤੇ ਸਕੂਲ ਬੰਦ

ਨੈਨੀਤਾਲ, 9 ਫਰਵਰੀ : ਹਲਦਵਾਨੀ (ਉੱਤਰਾਖੰਡ) ਦੇ ਬਨਭੁਲਪੁਰਾ ਖੇਤਰ ਵਿਚ ਕਬਜ਼ੇ ਵਿਰੋਧੀ ਮੁਹਿੰਮ ਦੌਰਾਨ ਹਿੰਸਾ ਭੜਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ, ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ ਹੈ। ਰਾਜ ਦੇ ਏਡੀਜੀ ਲਾਅ ਐਂਡ ਆਰਡਰ ਏਪੀ ਅੰਸ਼ੁਮਨ ਨੇ ਕਿਹਾ, "ਹਿੰਸਾ ਪ੍ਰਭਾਵਿਤ ਬਨਭੁਲਪੁਰਾ ਵਿਚ ਚਾਰ ਲੋਕਾਂ ਦੀ

ਕਿਸਾਨਾਂ ਨਾਲ ਕਈ ਮੁੱਦਿਆਂ ’ਤੇ ਸਹਿਮਤੀ ਬਣ ਗਈ ਹੈ ਅਤੇ ਉਮੀਦ ਹੈ ਕਿ ਜਲਦੀ ਹੀ ਇਕ ਹੋਰ ਮੀਟਿੰਗ ਹੋਵੇਗੀ : ਭਗਵੰਤ ਮਾਨ 

ਚੰਡੀਗੜ੍ਹ, 9 ਫਰਵਰੀ : ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਨਿਤਿਆਨੰਦ ਰਾਏ ਅਤੇ ਅਰਜੁਨ ਮੁੰਡਾ ਨੇ ਕਈ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਸਬੰਧ ਵਿੱਚ ਵੀਰਵਾਰ ਨੂੰ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਕਈ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਕੇਂਦਰ ਨੇ ਉਨ੍ਹਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਨਹੀਂ

ਲੁਧਿਆਣਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 12 ਗ੍ਰਿਫਤਾਰ, 227 ਮੋਬਾਈਲ, ਚਾਰ ਮੋਟਰਸਾਈਕਲ ਬਰਾਮਦ

ਲੁਧਿਆਣਾ 9 ਫਰਵਰੀ : ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਿਸ ਵਿੱਚ ਲੁਧਿਆਣਾ ਪੁਲਿਸ ਨੇ ਲੁੱਟਣ ਖੋਹਾਂ ਕਰਨ ਵਾਲੇ ਇੱਕ ਵੱਡੇ ਗੈਂਗ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗੈਂਗ ਦੇ 12 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਹਨਾਂ ਕੋਲੋਂ ਖੋਹ ਕੀਤੇ 227 ਮੋਬਾਈਲ ਅਤੇ ਚਾਰ ਮੋਟਰਸਾਈਕਲ ਅਤੇ ਪੰਜ ਲੋਹਾ ਦਾਤਰ ਵੀ ਬਰਾਮਦ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਮੋਦੀ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ : ਸੁਖਬੀਰ ਬਾਦਲ 

ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਫੌਰੀ ਅਤੇ ਤੁਰੰਤ ਨਿੱਜੀ ਦਖਲ ਦੇ ਕੇ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਲਈ ਬੇਹੱਦ ਭਾਵੁਕ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਰੋਕਣ। ਸਰਦਾਰ ਬਾਦਲ ਨੇ ਅੱਜ ਦੁਪਹਿਰ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ

ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 9 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ

ਵਿਜੀਲੈਂਸ ਬਿਊਰੋ ਵੱਲੋਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 9 ਫਰਵਰੀ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ