news

Jagga Chopra

Articles by this Author

ਵਿਧਾਇਕ ਛੀਨਾ ਦੀ ਅਗਵਾਈ 'ਚ ਹਲਕਾ ਦੱਖਣੀ ਤੋਂ ਯਾਤਰਾ ਲਈ ਸ਼ਰਧਾਲੂਆਂ ਦਾ 6ਵਾਂ ਜੱਥਾ ਰਵਾਨਾ
  • ਸੰਗਤਾਂ ਸਾਲਾਸਰ ਧਾਮ ਅਤੇ ਖ਼ਾਟੁਸ਼ਾਮ ਦੇ ਹੋਣਗੀਆਂ ਨਤਮਸਤਕ
  • ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਵਿਸ਼ੇਸ਼ ਧੰਨਵਾਦ

ਲੁਧਿਆਣਾ, 4 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਫਾਇਦਾ ਲਿਆ ਜਾ ਰਿਹਾ ਹੈ। ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ

ਹਵਾ, ਪਾਣੀ ਅਤੇ ਮਿੱਟੀ ਬਚਾਉਣ ਦਾ ਸੁਨੇਹਾ ਦਿੰਦਾ ਹੋਇਆ ਤੀਸਰਾ ਵਾਤਾਵਰਨ ਸੁਰੱਖਿਆ ਮੇਲਾ-2024 ਸੰਪੂਰਨ

ਲੁਧਿਆਣਾ,  04 ਫਰਵਰੀ : ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਸਮਾਜ ਸੇਵੀ ਸੰਸਥਾ ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ) ਵੱਲੋਂ ਤੀਸਰਾ ਵਾਤਾਵਰਨ ਸੰਭਾਲ ਮੇਲਾ-2024 ਕਰਵਾਇਆ ਗਿਆ, ਜਿਸ ਵਿੱਚ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਦਾ ਸੰਦੇਸ਼ ਦਿੰਦੇ ਹੋਏ ਸਮੁੱਚੇ ਸਮਾਜ ਨੂੰ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ

 “11,000 ਕਰੋੜ ਦੇ ਪ੍ਰੋਜੈਕਟਾਂ ਦੇ ਉਦਘਾਟਨ ਨਾਲ ਅਸਾਮ ਅਤੇ ਉੱਤਰ-ਪੂਰਬ ਦਾ ਦੱਖਣੀ ਏਸ਼ੀਆ ਦੇ ਹੋਰ ਦੇਸ਼ਾਂ ਨਾਲ ਸੰਪਰਕ ਮਜ਼ਬੂਤ ​​ਹੋਵੇਗਾ : ਪ੍ਰਧਾਨ ਮੰਤਰੀ ਮੋਦੀ 

ਗੁਹਾਟੀ, 04 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਅਸਾਮ ਦੇ ਗੁਹਾਟੀ ਪਹੁੰਚੇ। ਐਤਵਾਰ ਸਵੇਰੇ ਉਨ੍ਹਾਂ ਨੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਰੋਡ ਸ਼ੋਅ ਕੀਤਾ। ਇਸ ਤੋਂ ਬਾਅਦ ਗੁਹਾਟੀ ਦੇ ਵੈਟਰਨਰੀ ਕਾਲਜ ਗਰਾਊਂਡ ‘ਚ ਮਾਂ ਕਾਮਾਖਿਆ ਮੰਦਿਰ ਕੋਰੀਡੋਰ ਸਮੇਤ 11 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ

ਚਿਲੀ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ, ਹੁਣ ਤੱਕ 46 ਲੋਕਾਂ ਦੀ ਮੌਤ, 1100 ਤੋਂ ਵੱਧ ਅੱਗ ਲੱਗਣ ਕਾਰਨ ਘਰ ਤਬਾਹ 

ਵਿਨਾ, 04 ਫਰਵਰੀ : ਡੇਲ ਮਾਰ ਚਿਲੀ ਦੇ ਇੱਕ ਸੰਘਣੀ ਆਬਾਦੀ ਵਾਲੇ ਖੇਤਰ ਦੇ ਆਲੇ-ਦੁਆਲੇ ਜੰਗਲ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਘਟਨਾ ਵਿੱਚ ਹੁਣ ਤੱਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1100 ਤੋਂ ਵੱਧ ਘਰ ਤਬਾਹ ਹੋ ਗਏ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਚਿਲੀ ਦੀ ਗ੍ਰਹਿ ਮੰਤਰੀ ਕੈਰੋਲੀਨਾ ਟੋਹਾ ਨੇ ਕਿਹਾ ਕਿ ਦੇਸ਼ ਦੇ

ਪਾਤੜਾਂ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌਤ

ਪਾਤੜਾਂ, 04 ਫਰਵਰੀ : ਪਾਤੜਾਂ ਦੇ ਪਿੰਡ ਬਾਦਲਗੜ੍ਹ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਜ਼ ਦੀ ਦੁੱਖਦਾਈ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੂਨਕ ਦੇ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਬਾਦਲਗੜ੍ਹ ਨੇੜੇ ਵਾਪਰੇ ਕਰੇਟਾ

ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ, ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਕੀਤੀ ਦੁਰਵਰਤੋਂ : ਮੁੱਖ ਮੰਤਰੀ ਮਾਨ 

ਚੰਡੀਗੜ੍ਹ, 4 ਫਰਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡੇ ਲੀਡਰਾਂ ਤੋਂ 10 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਛੁਡਵਾਈ ਹੈ। ਇਹ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਵਾਰੀ ਸਿਰ 5-5 ਸਾਲ ਪੰਜਾਬ ਨੂੰ ਖ਼ੂਬ ਲੁੱਟਿਆ ਹੈ। ਇਨ੍ਹਾਂ ਨੇ ਜਿਹੜੇ ਪੰਜਾਬ ਦੇ ਨੋਟ ਖਾਧੇ ਹਨ, ਉਹ ਸਜ਼ਾ ਇਨ੍ਹਾਂ ਨੂੰ

ਭਾਖੜਾ 'ਚ ਡਿੱਗੀ ਸਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਲਾਪਤਾ

ਖਨੌਰੀ, 4 ਫਰਵਰੀ : ਖਨੌਰੀ ਨੇੜੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ

ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ 

ਮਨਾਲੀ, 4 ਫਰਵਰੀ : ਦੇਸ਼ ਦੇ ਉੱਤਰੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 5 ਫਰਵਰੀ ਤੱਕ ਭਾਰੀ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ਵਿੱਚ 485 ਸੜਕਾਂ ਬੰਦ ਹਨ। ਇਸ ਦੇ ਨਾਲ ਹੀ ਮਨਾਲੀ ਵਿੱਚ ਕੱਲ੍ਹ (3 ਫਰਵਰੀ ਨੂੰ) ਘੱਟੋ-ਘੱਟ ਤਾਪਮਾਨ ਮਨਫ਼ੀ 1.8

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਕੀਤੇ ਜਾਰੀ 

ਚੰਡੀਗੜ੍ਹ, 4 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ‘ਚ ਪੂਰੀ ਬਾਡੀ ਸਕੈਨਰ ਲਈ ਟੈਂਡਰ ਜਾਰੀ ਕਰ ਦਿੱਤੇ ਹਨ। ਪਹਿਲੇ ਪੜਾਅ ਵਿੱਚ ਪੰਜਾਬ ਦੀਆਂ 6 ਜੇਲ੍ਹਾਂ ਵਿੱਚ ਇਹ ਸਕੈਨਰ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਜੇਲ੍ਹਾਂ ਲਈ ਹੀ ਟੈਂਡਰ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਟੈਂਡਰਾਂ ਮੁਤਾਬਕ ਸਭ ਤੋਂ ਪਹਿਲਾਂ ਬਠਿੰਡਾ

ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ : ਸਪੀਕਰ ਸੰਧਵਾਂ 
  • ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ : ਸਪੀਕਰ ਕੁਲਤਾਰ ਸੰਧਵਾਂ

ਬਠਿੰਡਾ, 4 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾ ਸਕੇ।