news

Jagga Chopra

Articles by this Author

ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ਵਿੱਚ ਕੂੜੇ ਤੋਂ ਮੁਕਤ ਕੀਤਾ ਜਾਵੇ : ਮੀਤ ਹੇਅਰ 
  • ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ
  • ਅਟਾਰੀ ਸਰਹੱਦ ਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਦਿੱਤੀਆਂ ਜਾਣ - ਧਾਲੀਵਾਲ

ਅੰਮ੍ਰਿਤਸਰ, 23 ਜਨਵਰੀ : ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰ, ਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ

ਰਾਜ ਦੇ ਹਰੇਕ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ : ਧਾਲੀਵਾਲ
  • 217 ਦਿਵਿਆਂਗ ਵਿਅਕਤੀਆਂ ਨੂੰ 38 ਲੱਖ ਦੇ ਵੰਡੇ ਸਹਾਇਕ ਉਪਕਰਣ

ਅੰਮ੍ਰਿਤਸਰ, 23 ਜਨਵਰੀ : ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਜਿਨਾਂ ਦੇ ਯਤਨਾਂ ਸਦਕਾ ਅਲਿਮਕੋ ਵਲੋਂ ਕਰੀਬ ਦੋ ਮਹੀਨੇ ਪਹਿਲਾਂ ਅਜਨਾਲਾ ਅਤੇ ਰਮਦਾਸ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਲੋੜਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਨੂੰ ਅੱਜ ਦੋਹਾਂ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋੜਵੰਦ

ਜਲੰਧਰ ਕੈਂਟ ‘ਚ ਅੰਗੀਠੀ ਦੇ ਜ਼ਹਿਰੀਲੇ ਧੂੰਏ ਕਾਰਨ ਪਿਓ-ਪੁੱਤ ਦੀ ਮੌਤ

ਜਲੰਧਰ, 22 ਜਨਵਰੀ : ਜਲੰਧਰ ਕੈਂਟ ‘ਚ ਅੰਗੀਠੀ ਦੇ ਜ਼ਹਿਰੀਲੇ ਧੂੰਏ ਕਾਰਨ ਪਿਓ-ਪੁੱਤ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਤੀਸਰਾ ਨੌਜਵਾਨ ਜ਼ੇਰੇ ਇਲਾਜ ਹਸਪਤਾਲ ‘ਚ ਦਾਖ਼ਲ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੈਂਟ ਦੀ ਧੱਕਾ ਕਲੋਨੀ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਾਮ ਬਲੀ ਮੋਚੀ ਆਪਣੇ ਪੁੱਤਰ ਨਵੀਨ ਕੁਮਾਰ ਅਤੇ ਚਚੇਰੇ ਭਰਾ ਰਾਜੇਸ਼ ਕੁਮਾਰ ਨਾਲ ਰਹਿੰਦਾ ਸੀ, ਤਿੰਨੇ

ਲੁਧਿਆਣਾ 'ਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਚੜ੍ਹੇ, ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਕੀਤੀ ਮੰਗ 

ਲੁਧਿਆਣਾ, 22 ਜਨਵਰੀ : ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਪੁਲਿਸ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਨੂੰ ਸਮਝਾਇਆ ਜਾ ਰਿਹਾ ਹੈ। ਹਾਲਾਂਕਿ ਇਸ ਵਿਚਾਲੇ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ ਉਤੇ ਅੜੇ ਹੋਏ ਹਨ

ਇਨਸਾਫ ਲੈਣ ਲਈ ਰਾਜਨੀਤੀ ਵਿੱਚ ਆਉਣਾ ਗਲਤ ਨਹੀਂ ਹੈ : ਬਲਕੌਰ ਸਿੰਘ ਸਿੱਧੂ

ਮਾਨਸਾ, 22 ਜਨਵਰੀ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਸਿੱਧੂ ਨੇ ਸਿਆਸਤ ਵਿੱਚ ਆਉਣ ਦੇ ਸੰਕੇਤ ਦਿੱਤੇ ਹਨ। ਆਪਣੇ ਜੱਦੀ ਪਿੰਡ ਮੂਸੇ ‘ਚ ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਕਿਉਂ ਨਾ ਕਰੀਏ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਤਰੇ ਨੇ ਸੰਸਦ ਮੈਂਬਰ ਬਣ ਕੇ ਕਾਤਲਾਂ ਨੂੰ ਸਜ਼ਾਵਾਂ

ਨਿੱਜੀ ਕਾਲਜਾਂ ਤੋਂ ਗਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ : ਕੈਨੇਡਾ ਸਰਕਾਰ

ਟੋਰੱਟੋਂ, 22 ਜਨਵਰੀ : ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਅਹਿਮ ਐਲਾਨ ਕੀਤਾ ਹੈ। ਹੁਣ ਨਿੱਜੀ ਕਾਲਜਾਂ ਤੋਂ ਗਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਇਸ ਦੇ ਨਾਲ ਹੀ ਸਾਰੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਵੀ ਹੁਣ ਵਰਕ ਪਰਮਿਟ ਤੋਂ ਵਾਂਝਾ ਰਹਿਣਾ ਪਵੇਗਾ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ

ਰਾਘਵ ਰੂਪ 'ਚ ਭਗਵਾਨ ਰਾਮ ਨੂੰ ਦੇਖ ਰਹੀ ਦੁਨੀਆ, ਅਯੁੱਧਿਆ 'ਚ ਵੈਦਿਕ ਜਾਪ ਨਾਲ ਬਿਰਾਜੇ ਰਾਮਲਲਾ

ਅਯੁੱਧਿਆ, 22 ਜਨਵਰੀ : ਰਾਮ ਮੰਦਿਰ ਵਿੱਚ ਰਾਮਲਲਾ ਦੀ ਪਵਿੱਤਰ ਰਸਮ ਹੋਈ। ਪ੍ਰਧਾਨ ਮੰਤਰੀ ਮੋਦੀ, ਆਰਐਸਐਸ ਮੁਖੀ ਮੋਹਨ ਭਾਗਵਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮੌਜੂਦਗੀ ਵਿੱਚ ਇੱਕ ਸ਼ੁਭ ਸਮੇਂ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤਾ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਮਲਲਾ ਨੂੰ ਚਾਂਦੀ ਦਾ ਛਤਰ ਭੇਟ ਕੀਤਾ। ਸ਼ੁਭ ਸਮੇਂ 'ਤੇ

ਸੰਤ ਸ਼੍ਰੀਮੰਤ ਸੰਕਰਦੇਵਾ ਜੀ ਨੇ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਨੂੰ ਭਗਤੀ ਰਾਹੀਂ ਏਕਤਾ ਦੇ ਧਾਗੇ ਵਿੱਚ ਬੰਨ੍ਹਿਆ, ਮੈਨੂੰ ਉਨ੍ਹਾਂ ਦੇ ਸਥਾਨ 'ਤੇ ਸਿਰ ਝੁਕਾਉਣ ਤੋਂ ਰੋਕਿਆ ਗਿਆ : ਰਾਹੁਲ ਗਾਂਧੀ 

ਨਾਗਾਓਂ, 22 ਜਨਵਰੀ : ਸੰਸਦ ਮੈਂਬਰ ਰਾਹੁਲ ਗਾਂਧੀ ਨੇ ਹੋਰ ਕਾਂਗਰਸੀ ਵਰਕਰਾਂ ਦੇ ਨਾਲ ਸੋਮਵਾਰ ਨੂੰ ਅਸਾਮ ਦੇ ਨਗਾਓਂ ਵਿੱਚ ਧਰਨਾ ਦਿੱਤਾ, ਜਦੋਂ ਉਸਨੇ ਦੋਸ਼ ਲਾਇਆ ਕਿ ਉਸਨੂੰ ਰਾਜ ਦੇ ਇੱਕ ਸਮਾਜ ਸੁਧਾਰਕ ਸੰਤ ਸ਼੍ਰੀਮੰਤ ਸੰਕਰਦੇਵਾ ਦੇ ਜਨਮ ਸਥਾਨ ਬਤਦਰਵਾ ਥਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ, ਇੱਕ ਸਥਾਨਕ ਸਾਂਸਦ ਅਤੇ ਵਿਧਾਇਕ ਨੂੰ

ਉਦੈਪੁਰ ਵਿੱਚ ਤੇਜ਼ ਰਫਤਾਰ ਜੀਪ ਦੇ ਬੇਕਾਬੂ ਹੋ ਕੇ ਪਲਟਣ ਕਾਰਨ 5 ਨੌਜਵਾਨਾਂ ਮੌਤ

ਉਦੈਪੁਰ, 22 ਜਨਵਰੀ : ਰਾਜਸਥਾਨ ਦੇ ਉਦੈਪੁਰ ਵਿੱਚ ਇੱਕ ਤੇਜ਼ ਰਫਤਾਰ ਜੀਪ ਦੇ ਬੇਕਾਬੂ ਹੋ ਕੇ ਪਲਟਣ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ 2 ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਹਾਦਸੇ ਦੀ ਸੂਚਨਾਂ ਮਿਲਦਿਆਂ ਪੁਲਿਸ ਪਾਰਟੀ ਮੌਕੇ ਤੇ ਪੁੱਜੀ ਜਖ਼ਮੀਆਂ ਨੁੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਵੀ ਆਪਣਾ ਦਮਤੋੜ ਦਿੱਤਾ ਅਤੇ ਲਾਸ਼ਾਂ

ਅੰਮ੍ਰਿਤਸਰ ਦੇ ਛੇਹਰਟਾ ‘ਚ ਘਰ ਵਿੱਚੋਂ ਅਧਿਆਪਕ ਜੋੜੇ ਦੀਆਂ ਲਾਸ਼ਾਂ ਬਰਾਮਦ

ਅੰਮ੍ਰਿਤਸਰ, 22 ਜਨਵਰੀ : ਛੇਹਰਟਾ ਦੇ ਕਰਤਾਰ ਨਗਰ ਇਲਾਕੇ ‘ਚ ਸੋਮਵਾਰ ਸਵੇਰੇ ਇਕ ਅਧਿਆਪਕ ਜੋੜੇ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਦੋਵਾਂ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਕਰਤਾਰ ਨਗਰ ਵਿੱਚ ਰਹਿੰਦੇ ਸਨ। ਜਾਣਕਾਰੀ ਮੁਤਾਬਕ ਘਰ ਦੇ ਬੈੱਡ ‘ਤੇ ਸੁਸਾਈਡ ਨੋਟ ਮਿਲਿਆ ਹੈ, ਜਿਸ ‘ਚ ਅਨੂ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਔਰਤ ਦੇ ਸਰੀਰ