news

Jagga Chopra

Articles by this Author

ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ : ਖੁੱਡੀਆਂ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ

ਸਾਬਕਾ ਕੈਬਿਨਟ ਮੰਤਰੀ ਕਾਂਗੜ ਦੇ ਜੱਦੀ ਘਰ ਪੁੱਜੀ ਚੰਡੀਗੜ੍ਹ ਵਿਜੀਲੈਂਸ 

ਰਾਮਪੁਰਾ, 10 ਜਨਵਰੀ : ਰਾਮਪੁਰਾ ਕਸਬੇ ਦੇ ਪਿੰਡ ਕਾਂਗੜ ਦੇ ਵਿੱਚ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਮਕਾਨ ‘ਤੇ ਚੰਡੀਗੜ੍ਹ ਵਿਜੀਲੈਂਸ ਵੱਲੋਂ ਮੈਜ਼ਰਮੈਂਟ ਕਰਕੇ ਕੋਸਟ ਆਫ ਵੈਲਿਊ ਕੱਢੀ ਗਈ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਵੱਲੋਂ ਤਲਬ

ਪੰਚਾਇਤ ਮੰਤਰੀ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਰੂਪਨਗਰ, 10 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ

ਘਰ 'ਚ ਫਟਿਆ ਸਿਲੰਡਰ, ਛੱਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ, 2 ਜ਼ਖਮੀ

ਮੋਹਾਲੀ, 10 ਜਨਵਰੀ : ਮੋਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ  ਦੇ ਗੋਦਾਮ ਵਿੱਚ ਸਿਲੰਡਰ ਫਟਿ ਗਿਆ। ਸਿਲੰਡਰ ਫੱਟਣ ਕਾਰਨ ਗੋਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ

ਬੇਨਾਮੀ ਜਾਇਦਾਦ ਦੇ ਮਾਮਲੇ ‘ਚ ਆਪ ਵਿਧਾਇਕਾ ਨੂੰ ਲੋਕਪਾਲ ਨੇ ਕੀਤਾ ਤਲਬ

ਚੰਡੀਗੜ੍ਹ, 10 ਜਨਵਰੀ : ਲੋਕਪਾਲ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ। ਇੱਕ ਨੌਜਵਾਨ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕਾ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ। ਜਾਣਕਾਰੀ ਅਨੁਸਾਰ ਮੋਗਾ

ਸਜ਼ਾ ਖ਼ਿਲਾਫ਼ ਅਮਨ ਅਰੋੜਾ ਪਹੁੰਚੇ ਜ਼ਿਲ੍ਹਾ ਅਦਾਲਤ- ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ, 10 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ 2 ਸਾਲ ਦੀ ਸਜ਼ਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦਾ ਰੁਖ਼ ਕੀਤਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ

ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ : ਮੁੱਖ ਮੰਤਰੀ 
  • ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ : ਜਿੰਪਾ
  • 510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ

ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ

ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਡਾ. ਸੁਰਜੀਤ ਪਾਤਰ,ਪ੍ਰੋ. ਗੁਰਭਜਨ ਗਿੱਲ, ਤੇਜਪਰਤਾਪ ਸੰਧੂ ਤੇ ਰਣਜੋਧ ਸਿੰਘ ਵੱਲੋਂ  ਸਨਮਾਨਿਤ

ਲੁਧਿਆਣਾ, 10 ਜਨਵਰੀ : ਵਿਸ਼ਵ ਪ੍ਰਸਿੱਧ ਗੁਰਬਾਣੀ ਕੀਰਤਨੀਏ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਪੋਤਰੇ ਹਰਪ੍ਰਭ ਸਿੰਘ (ਸਪੁੱਤਰ ਪ੍ਰਭਜੋਤ ਕੌਰ ਤੇ ਜਸਪ੍ਰੀਤ ਸਿੰਘ) ਦੇ ਜਨਮ ਦੀ ਖ਼ੁਸ਼ੀ ਵਿੱਚ ਪ੍ਰਭੂ ਸ਼ੁਕਰਾਨੇ ਵਜੋਂ ਕੀਰਤਨ ਕਰਨ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਉਨ੍ਹਾਂ ਦੇ ਪ੍ਰਸ਼ੰਸਕਾਂ ਡਾਃ ਸੁਰਜੀਤ ਪਾਤਰ, ਪ੍ਰੋ