news

Jagga Chopra

Articles by this Author

ਕੈਬਨਿਟ ਮੰਤਰੀ ਅਰੋੜਾ ਨੇ 5 ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈਕ ਸੌਂਪੇ
  • ਦੋ ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗਈਆਂ ਸਨ 6 ਕੀਮਤੀ ਜਾਨਾਂ

ਸੁਨਾਮ ਊਧਮ ਸਿੰਘ ਵਾਲਾ, 5 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ

ਲੁਧਿਆਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 5 ਲੱਖ ਰੁਪਏ ਦੀ ਨਕਲੀ ਕਰੰਸੀ ਸਮੇਤ ਕੀਤਾ ਕਾਬੂ 

ਲੁਧਿਆਣਾ, 05 ਜਨਵਰੀ : ਲੁਧਿਆਣਾ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਕਲੀ ਕਰੰਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਗਰਾਓਂ ‘ਚ ਨਕਲੀ ਨੋਟ ਛਾਪਣ ਤੋਂ ਬਾਅਦ ਲੁਧਿਆਣਾ ਵਿਖੇ ਉਨ੍ਹਾਂ ਨੋਟਾਂ ਨੂੰ ਲੈ ਕੇ ਲੁਧਿਆਣਾ ਜਾ ਰਹੇ ਸਨ, ਜਿੰਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰਲਿਆ ਤੇ ਤੀਜਾ ਭੱਜਣ ਵਿੱਚ ਕਾਮਯਾਬ ਹੋ ਗਿਆ।

ਗਵਰਨਰ ਪੁਰੋਹਿਤ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਅਮਨ ਅਰੋੜਾ ਦੀ ਸਜ਼ਾ ਬਾਰੇ ਉਠਾਇਆ ਸਵਾਲ

ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਗਵਰਨਰ ਬੀਐਲ ਪੁਰੋਹਿਤ ਨੇ ਸੀ ਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਨ੍ਹਾਂ ਨੇ ਸੀ ਐਮ ਨੂੰ ਪੁੱਛਿਆ ਕਿ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਅਹੁਦੇ ਤੋਂ ਨਾ ਹਟਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਗਵਰਨਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਛੁੱਟੀਆਂ

ਚੰਡੀਗੜ੍ਹ, 5 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
  • ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ

ਚੰਡੀਗੜ, 5 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ। ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ

ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਕਟਾਰੂਚੱਕ
  • ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ

ਮੰਤਰੀ ਬਲਕਾਰ ਸਿੰਘ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼
  • ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ
  • ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ

ਚੰਡੀਗੜ੍ਹ, 5 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ

ਲੁਧਿਆਣਾ ਕੇਂਦਰੀ ਜੇਲ੍ਹ ’ਚ ਕੈਦੀਆਂ ਵੱਲੋਂ ਪਾਰਟੀ ਕਰਨ ਦਾ ਮਾਮਲਾ : ਜਾਂਚ ਦੇ ਹੁਕਮ ਜਾਰੀ

ਚੰਡੀਗੜ੍ਹ, 5 ਜਨਵਰੀ : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕਤਲ ਦੇ ਮੁਲਜ਼ਮ ਨੇ ਕੈਦੀਆਂ ਨਾਲ ਜਨਮ ਦਿਨ ਦੀ ਪਾਰਟੀ ਕੀਤੀ, ਬੈਰਕ ਦੇ ਅੰਦਰ 15 ਤੋਂ 20 ਕੈਦੀਆਂ ਨੇ ਜਸ਼ਨ ਮਨਾਏ। ਜਿਸ ਦੀ ਵੀਡੀਓ ਬਣਾ ਕੇ ਇੱਕ ਕੈਦੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ, ਜਾਣਕਾਰੀ ਅਨੁਸਾਰ ਇਹ ਫੋਨ ਉਸੇ ਕੈਦੀ ਦਾ ਸੀ ਜਿਸ ਦਾ ਜਨਮ ਦਿਨ ਮਨਾਇਆ ਜਾ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ

ਸਾਬਕਾ ਵਿਧਾਇਕ ਦੇ ਘਰੋਂ 5 ਕਰੋੜ ਦੀ ਨਕਦੀ, ਸੋਨਾ ਤੇ ਗ਼ੈਰ-ਕਾਨੂੰਨੀ ਵਿਦੇਸ਼ੀ ਹਥਿਆਰ ਬਰਾਮਦ
  • ਬੀਤੇ ਦਿਨ ED ਨੇ ਵਿਧਾਇਕ ਤੇ ਉਨ੍ਹਾਂ ਦੇ ਕਰੀਬੀਆਂ ਦੇ 20 ਟਿਕਾਣਿਆਂ ਤੇ ਕੀਤੀ ਸੀ ਛਾਪੇਮਾਰੀ

ਯਮੁਨਾਨਗਰ, 5 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹਰਿਆਣਾ ਦੇ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣੇ ਤੋਂ ਵੱਡੀ ਬਰਾਮਦਗੀ ਕੀਤੀ ਹੈ। ਈਡੀ ਨੇ ਬੀਤੇ ਦਿਨ (ਵੀਰਵਾਰ) ਨੂੰ ਇਹ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ