news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਵਲੋਂ ਨੋਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ
  • ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜਾ

ਬਟਾਲਾ, 3 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਨੌਸ਼ਹਿਰਾ ਮੱਝਾ ਸਿੰਘ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਡਾਕਟਰਾਂ ਨਾਲ ਮੀਟਿੰਗ ਕਰਕੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨਾਂ ਮਰੀਜਾਂ ਨਾਲ ਗੱਲਬਾਤ ਵੀ ਕੀਤੀ। ਵਿਧਾਇਕ

ਜ਼ਿਲ੍ਹਾ ਪ੍ਰਸ਼ਾਸਨ ਨੇ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਆਰੰਭੀ
  • ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 ’ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ 
  • ਜ਼ਿਲ੍ਹਾ ਵਾਸੀਆਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ

ਬਟਾਲਾ, 3 ਜਨਵਰੀ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ

ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਪਨੂੰ
  • ਪਿੰਡ ਕਾਸ਼ਤੀਵਾਲ ਦੇ 55 ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ

ਫਤਹਿਗੜ੍ਹ ਚੂੜੀਆਂ, 3 ਜਨਵਰੀ : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ

15 ਜਨਵਰੀ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਕੀਤੀ ਤਬਦੀਲੀ 
  • ਸਵੇਰੇ 09:00 ਤੋਂ ਸ਼ਾਮ 4:30 ਵਜੇ ਤੱਕ ਮਿਲਣਗੀਆਂ ਸੇਵਾਵਾਂ

ਗੁਰਦਾਸਪੁਰ, 3 ਜਨਵਰੀ  : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ 2024 ਤੋਂ ਸਵੇਰੇ 09:00 ਵਜੇ ਤੋਂ ਸ਼ਾਮ 4:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਪ਼੍ਰਸ਼ਾਸਕੀ ਸੁਧਾਰ ਵੱਲੋਂ ਜਾਰੀ ਪੱਤਰ ਅਨੁਸਾਰ

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 8 ਜਨਵਰੀ 2024 ਤੋਂ ਸ਼ੁਰੂ

ਗੁਰਦਾਸਪੁਰ, 3 ਜਨਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 5 ਜਨਵਰੀ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਇਸ ਸਬੰਧੀ

ਭਾਸ਼ਾ ਵਿਭਾਗ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਦਾ ਛਿਮਾਹੀ ਸੈਸ਼ਨ ਸ਼ੁਰੂ

ਗੁਰਦਾਸਪੁਰ, 3 ਜਨਵਰੀ : ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 2 ਜਨਵਰੀ ਤੋਂ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤਾਂ ਸ਼ੁਰੂ ਹੋ ਗਈਆਂ ਹਨ। ਛਿਮਾਹੀ ਉਰਦੂ ਜਮਾਤ ਦਾ ਕੋਰਸ ਪੂਰਾ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਪ੍ਰਮਾਣ-ਪੱਤਰ ਵੀ ਜਾਰੀ ਕੀਤਾ ਜਾਂਦਾ ਹੈ। ਇਸ ਵਿੱਚ

300 ਤੋਂ ਵੱਧ ਔਰਤਾਂ ਦੀ ਸਮਾਜਿਕ ਤੇ ਆਰਥਿਕ ਖੁਸ਼ਹਾਲੀ ਲਈ ਵਰਦਾਨ ਬਣੇਗੀ ‘ਪਹਿਲ ਆਜੀਵਿਕਾ ਹੌਜ਼ਰੀ’
  • ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੂਲੋਵਾਲ ਵਿਖੇ ਹੌਜ਼ਰੀ ਕੀਤੀ ਮਹਿਲਾਵਾਂ ਨੂੰ ਸਮਰਪਿਤ
  • ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਮਹਿਲਾ ਸਸ਼ਕਤੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਹੋਰ ਸਾਰਥਕ ਕਦਮ

ਸੰਗਰੂਰ, 3 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਨੇ ਪੇਂਡੂ ਔਰਤਾਂ ਦੀ ਸਮਾਜਿਕ ਤੇ ਵਿੱਤੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਹਰ ਬਲਾਕ ਵਿਖੇ ਜੋਸ਼ੋ ਖਰੋਸ਼ ਨਾਲ ਚਲਾਏ ਜਾ ਰਹੇ

ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ  ਵੱਲੋਂ ''ਸੰਕਲਪ'' ਸਕੀਮ ਤਹਿਤ ਬੇਕਰੀ ਕੋਰਸ ਦੀ ਸ਼ੁਰੂਆਤ
  • 60 ਲੜਕੀਆਂ ਲੈਣਗੀਆਂ ਕੋਰਸ ਦੀ ਮੁਫ਼ਤ ਟ੍ਰੇਨਿੰਗ, ਵੰਡੀਆਂ ਜਾਣਗੀਆਂ ਮੁਫ਼ਤ ਬੇਕਰੀ ਕਿੱਟਾਂ
  • ਆਪਣਾ ਕਾਰੋਬਾਰ ਸ਼ੁਰੂ ਕਰਨ 'ਤੇ ਪ੍ਰਫੁੱਲਿਤ ਕਰਨ ਵਿੱਚ ਪ੍ਰਸ਼ਾਸ਼ਨ ਕਰੇਗਾ ਹਰ ਸੰਭਵ ਸਹਾਇਤਾ-ਵਧੀਕ ਡਿਪਟੀ  ਕਮਿਸ਼ਨਰ (ਜ)

ਮੋਗਾ, 3 ਜਨਵਰੀ : ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਉਦਯੋਗ ਜਾਂ ਹੋਰ ਕਿੱਤਾਮੁਖੀ ਸਿਖਲਾਈ ਦੇ ਕੇ ਬਿਹਤਰ ਰੋਜ਼ੀ ਰੋਟੀ ਦੇ ਕਾਬਿਲ ਬਣਾਉਣ ਲਈ ਪੰਜਾਬ ਹੁਨਰ

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 3 ਤੇ 4 ਫਰਵਰੀ, 2024 ਨੂੰ
  • ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ

ਮੋਗਾ, 3 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਨੈਣਾ ਦੇਵੀ ਧਾਰਮਿਕ ਸਥਾਨਾਂ ਲਈ ਵਿਸ਼ੇਸ਼ ਬੱਸਾਂ ਰਵਾਨਾ
  • ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ

ਕੋਟ ਈਸੇ ਖਾਂ, 3 ਜਨਵਰੀ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।