ਪੰਜਾਬ ਵਿਚ ਸਰਕਾਰ ਵੱਲੋਂ 24 ਫਰਵਰੀ ਛੁੱਟੀ ਦਾ ਐਲਾਨ 

ਚੰਡੀਗੜ੍ਹ, 20 ਫਰਵਰੀ : ਸੂਬਾ ਸਰਕਾਰ ਵੱਲੋਂ 24 ਫਰਵਰੀ ਦਿਨ ਸ਼ਨੀਵਾਰ ਨੂੰ ਪੰਜਾਬ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ’ਤੇ ਸਰਕਾਰੀ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।