ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ 'ਚ ਭਾਜਪਾ ਖਿਲਾਫ ਵੱਡਾ ਪ੍ਰਦਰਸ਼ਨ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕੇ 

ਚੰਡੀਗੜ੍ਹ, 5 ਅਕਤੂਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਗ੍ਰਿਫਤਾਰ ਕਰਨ ਵਿਰੁੱਧ ਅੱਜ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਉਤੇ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਚੰਡੀਗੜ੍ਹ ਵਿੱਚ ਭਾਜਪਾ ਦੇ ਦਫ਼ਤਰ ਵੱਲ ਰੋਸ਼ ਪ੍ਰਦਰਸ਼ਨ ਕਰਦੇ ਹੋਏ ਵੱਡਾ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ। ਆਮ ਆਦਮੀ ਪਾਰਟੀ ਦੇ ਵਰਕਰਾਂ ਅੱਗਣ ਦੀ ਕੋਸ਼ਿਸ਼ ਕਰਦੇ ਹੋਏ ਬੈਰੀਕੇਡ ਉਤੇ ਜਾ ਚੜ੍ਹੇ। ਮੌਕੇ ਉਤੇ ਮਾਹੌਲ ਗਰਮਾਇਆ ਹੋਇਆ ਹੈ।