ਆਪ ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ FIR ਦਰਜ਼ ਕਰਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਪ੍ਰਤਾਪ ਸਿੰਘ ਬਾਜਵਾ 

ਚੰਡੀਗੜ੍ਹ, 22 ਮਾਰਚ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਨਾਮ ਵਿੱਚ 6 ਲੋਕਾਂ ਦੀ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਤੋਂ ਬਾਅਦ ਕੁੱਲ 16 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਵਿੱਚ ਰੁੱਝੇ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਅਸੰਵੇਦਨਸ਼ੀਲ ਰਵੱਈਏ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਗ੍ਰਹਿ ਜ਼ਿਲੇ ਵਿੱਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਬਾਰੇ ਉਨ੍ਹਾਂ ਵੱਲੋਂ ਕੋਈ ਬਿਆਨ ਜ਼ਾਰੀ ਨਹੀਂ ਕੀਤਾ ਗਿਆ ਹੈ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦੀ ਚਮੜੀ ਮੋਟੀ ਹੋ ਗਈ ਹੈ। "ਆਪ" ਸਰਕਾਰ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ FIR ਦਰਜ਼ ਕਰਕੇ ਹੁਣ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਸੁਨਾਮ ਵਿੱਚ ਕੁਝ ਜ਼ਹਿਰੀਲਾ ਤਰਲ ਪਦਾਰਥ ਪੀਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ, 7 ਹੋਰ ਲੋਕ ਗੰਭੀਰ ਰੂਪ ਨਾਲ ਬਿਮਾਰ ਦੱਸੇ ਜਾ ਰਹੇ ਹਨ। ਅਜਿਹਾ ਲੱਗਦਾ ਹੈ ਕਿ ਖੇਤਰ ਵਿੱਚ ਸਥਿਤੀ ਵਿਗੜਦੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਇਨ੍ਹਾਂ ਮੌਤਾਂ ਦਾ ਦੋਸ਼ ਜ਼ਹਿਰੀਲੀ ਸ਼ਰਾਬ 'ਤੇ ਲਗਾਇਆ। ਹਾਲਾਂਕਿ ਆਬਕਾਰੀ ਮੰਤਰੀ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਵਿਰੋਧ ਕਰਨ 'ਚ ਰੁੱਝੇ ਹੋਏ ਹਨ। ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸੰਵੇਦਨਸ਼ੀਲ ਰਵੱਈਏ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਦਿੜ੍ਹਬਾ ਵਿੱਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਹ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਦੀ ਚਮੜੀ ਮੋਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਮੁੱਖ ਮੰਤਰੀ ਦੀ ਪੰਜਾਬ ਦੇ ਲੋਕਾਂ ਖਾਸ ਕਰਕੇ ਸ਼ਰਾਬ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਮੌਜੂਦਗੀ ਦੀ ਉਮੀਦ ਕੀਤੀ ਜਾ ਰਹੀ ਹੈ, ਉਹ 'ਆਪ' ਸੁਪਰੀਮੋ ਦੀ ਗ੍ਰਿਫਤਾਰੀ ਵਿਰੁੱਧ ਵਿਰੋਧ ਦਰਜ ਕਰਵਾਉਣ ਵਿਚ ਰੁੱਝੇ ਹੋਏ ਹਨ। ਬਾਜਵਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਹਨ। ਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤੁਰੰਤ ਆਬਕਾਰੀ ਮੰਤਰੀ ਦਾ ਅਸਤੀਫਾ ਲੈਣਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਵਾਲਿਆਂ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਹ ਇੱਕ ਮਿਸਾਲ ਕਾਇਮ ਕਰੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕੇਗਾ।