ਆਪ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 22 ਮਈ : ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਦੇ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਥੇ ਦੱਸਣਾ ਬਣਦਾ ਹੈ ਕਿ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ’ਚ ਪੈਂਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ ’ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਨੂੰ 22 ਫਰਵਰੀ 2023 ਦੀ ਰਾਤ ਨੂੰ ਵਿਜੀਲੈਂਸ ਦੇ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।