ਪੰਜਾਬ ਦੇ ਇਕ ਹੋਰ ਸਾਬਕਾ ਮੰਤਰੀ ਨੂੰ ਵਿਜੀਲੈਂਸ ਨੇ ਪੁੱਛਗਿੱਛ ਲਈ ਸੱਦਿਆ 

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਵਿਜੀਲੈਂਸ ਵੱਲੋਂ ਲਗਾਤਾਰ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਜਾਣੀ ਹੈ। ਦੋਵਾਂ ਨੇਤਾਵਾਂ ਤੋਂ ਵੱਖ-ਵੱਖ ਸਮੇਂ ‘ਤੇ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ‘ਤੇ ਵੀ ਆਮਦਨ ਤੋਂ ਵੱਧ ਜਾਇਦਾਦ ਦਾ ਦੋਸ਼ ਹੈ। ਜਦਕਿ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।