ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਦਾਲਤ ‘ਚ ਪੇਸ਼ੀ ਅੱਜ 

ਚੰਡੀਗੜ੍ਹ, 21 ਜਨਵਰੀ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਅੱਜ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ। ਇਹ ਖੁਲਾਸਾ ਹੋਇਆ ਹੈ ਕਿ ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਨੇਤਾਵਾਂ ਅਤੇ ਉਨ੍ਹਾਂ ਲੋਕਾਂ ਦਾ ਜ਼ਿਕਰ ਹੈ, ਜਿਨ੍ਹਾਂ ਨੂੰ ਰਿਸ਼ਵਤ ਦੇ ਪੈਸੇ ਦਿੱਤੇ ਗਏ ਸਨ। ਇਸ ਡਾਇਰੀ ਦਾ ਜ਼ਿਕਰ ਵਿਜੀਲੈਂਸ ਬਿਊਰੋ ਨੇ ਆਪਣੇ ਕੇਸ ਵਿੱਚ ਕੀਤਾ ਸੀ। ਇਸ ਦੇ ਨਾਲ ਹੀ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੀ ਸਾਬਕਾ ਮੰਤਰੀ ਤੋਂ ਪੁੱਛਗਿੱਛ ਕਰ ਰਿਹਾ ਹੈ।ਦੋ ਦਿਨ ਦੇ ਰਿਮਾਂਡ ਦੌਰਾਨ ਈਡੀ ਨੇ ਸਾਬਕਾ ਮੰਤਰੀ ਧਰਮਸੋਤ ਦੀ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਹੈ। ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।