ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

  • ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ

ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।

ਪੰਜ ਜ਼ਿਲ੍ਹਿਆਂ ਦੇ ਐੱਸ ਐੱਸ ਪੀ ਬਦਲਣ ਦੇ ਹੁਕਮ
ਪੰਜਾਬ ਵਿੱਚ ਇੱਕ ਵਾਰ ਫਿਰ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜ ਐਸਐਸਪੀਜ਼ ਦੇ ਤਬਾਦਲੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀ ਸ਼ਾਮਲ ਹਨ।