ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ 

ਚੰਡੀਗੜ੍ਹ, 3 ਜੁਲਾਈ : ਮੀਡੀਆ ਵਿਚ ਅੱਜ ਸਵੇਰ ਤੋਂ ਚਰਚਾ ਚੱਲ ਰਹੀ ਹੈ ਕਿ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਹੁਣ ਇਨ੍ਹਾਂ ਚਰਚਾਵਾਂ ਦੇ ਵਿਚਾਲੇ ਅਸ਼ਵਨੀ ਸ਼ਰਮਾ ਨੇ ਵੱਡਾ ਬਿਆਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਟਵਿੱਟਰ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਕਿਹਾ ਕਿ, ਮੀਡੀਆ ਵਿੱਚ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫਵਾਹਾਂ ਦਾ ਖੰਡਨ ਕਰਦਾ ਹਾਂ। ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿੱਚ ਅਸਤੀਫੇ ਦੀ ਕੋਈ ਪਰੰਪਰਾ ਨਹੀਂ ਹੈ।