ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਲੜ ਸਕਦੇ ਚੋਣ 

ਚੰਡੀਗੜ੍ਹ 3 ਅਪ੍ਰੈਲ : ਪ੍ਰਸਿੱਧ ਮਹਰੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਸਰਦਾਰ ਬਲਕੌਰ ਸਿੰਘ ਚੋਣ ਮੈਦਾਨ ਵਿੱਚ ਉਤਰਨ ਜਾ ਰਹੇ ਹਨ । ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕਾਂਗਰਸ ਪਾਰਟੀ ਵੱਲੋਂ ਬਠਿੰਡੇ ਹਲਕੇ ਤੋਂ ਚੋਣ ਲੜ ਸਕਦੇ ਹਨ। ਪਤਾ ਲੱਗਾ ਹੈ ਕਿ ਕਾਂਗਰਸ ਹਾਈ ਕਮਾਂਡ ਨੇ ਬਲਕੌਰ ਸਿੰਘ ਨੂੰ ਚੋਣ ਲੜਨ ਲਈ ਮਨਾ ਲਿਆ ਹੈ। ਜਦੋਂ ਕਿ ਬਲਕੌਰ ਸਿੰਘ ਪਹਿਲਾਂ ਇਹ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਚੋਣ ਨਹੀਂ ਲੜਨਗੇ ।