ਚੰਡੀਗੜ੍ਹ, 19 ਨਵੰਬਰ 2024 : ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਗਈ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ 'ਚ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕਿਆਂ 'ਚ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਇਸ ਕੇਸ 'ਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 'ਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਵੀ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਬਹਾਲ ਰੱਖਿਆ ਸੀ।