“ਭਾਰਤ ਜੋੜੋ ਨਿਆਏ “ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਅਨਿਆਏ ਕੀਤਾ: ਬਿਕਰਮਜੀਤ ਚੀਮਾ

ਚੰਡੀਗੜ, 8 ਜਨਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਭਾਰਤ ਜੋੜੋ ਨਿਆਏ ਯਾਤਰਾ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਕੋਸ਼ਿਸ਼ ਕੀਤੀ ਹੈ ਅਤੇ ਦੇਸ਼ ਦੀ ਜਨਤਾ ਨਾਲ ਹਮੇਸ਼ਾ ਅਨਿਆਏ ਕੀਤਾ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਧਾਰਾ 370 ਤੇ 35-ਏ ਨੂੰ ਲਗਾ ਕੇ ਦੇਸ਼ ਨੂੰ ਵੰਡ ਕੇ ਰੱਖਿਆ ਤੇ ਦੇਸ਼ ਵਿੱਚ ਦੋ ਵਿਧਾਨ ਤੇ ਦੋ ਸੰਵਿਧਾਨ ਬਣਾ ਦਿੱਤੇ। ਉਹਨਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਜੋ ਪਾਕਿਸਤਾਨ ਦੇ ਕਬਜ਼ੇ ਵਿੱਚ ਹੈ ਉਹ ਵੀ ਕਾਂਗਰਸ ਪਾਰਟੀ ਦੀ ਹੀ ਦੇਣ ਹੈ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਾਂਗਰਸ ਪਾਰਟੀ ਨੇ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ। ਚੀਮਾ ਨੇ ਕਿਹਾ ਕਾਂਗਰਸ ਨੇ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਜਾਂ ਉਹਨਾਂ ਖਿਲਾਫ਼ ਸਖ਼ਤ ਕਰਵਾਈ ਕਰਨ ਦੀ ਬਜਾਏ, ਉੁਹਨਾ ਨੂੰ ਅਹੁਦੇ ਦੇਕੇ ਨਿਵਾਜਿਆ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਅਜੇ ਤੱਕ ਸਿੱਖ ਕੌਮ ਤੋਂ ਮੁਆਫ਼ੀ ਤੱਕ ਨਹੀਂ ਮੰਗੀ। ਚੀਮਾ ਨੇ ਕਿਹਾ ਕਿ ਦੇਸ਼ ਦੀ ਜਤਨਾਂ ਦਾ ਮੋਹ ਕਾਂਗਰਸ ਤੋਂ ਭੰਗ ਹੋ ਚੁੱਕਾ ਹੈ ਅਤੇ ਦੇਸ਼ ਦੀ ਜਨਤਾ ਜਾਣ ਚੁੱਕੀ ਹੈ ਕਿ ਇਹਨਾਂ ਲੋਕਾਂ ਦੇ ਦਿਲਾਂ ਵਿੱਚ ਦੇਸ਼ ਪ੍ਰੇਮ ਨਹੀ, ਬਲਕਿ ਪਰਿਵਾਰਵਾਦ ਨਾਲ ਪਿਆਰ ਹੈ। ਉਹਨਾਂ ਕਿਹਾ ਕਾਂਗਰਸ ਪਾਰਟੀ ਨੇ ਦੇਸ਼ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਖੂਬ ਲੁੱਟਿਆ ਤੇ ਦੇਸ਼ ਦੀ ਜਨਤਾ ਦਾ ਸ਼ੋਸ਼ਨ ਕੀਤਾ ਹੈ। ਇਸ ਕਰਕੇ ਇਸ ਕਾਂਗਰਸ ਪਾਰਟੀ ਦਾ ਦੇਸ਼ ਵਿੱਚ ਹੁਣ ਕੋਈ ਵਾਜੂਦ ਨਹੀਂ ਹੈ। ਦੇਸ਼ ਦੀ ਜਨਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਤਿਆਰ ਬਰ ਤਿਆਰ ਹੈ ਅਤੇ ਲੋਕਸਭਾ ਚੋਣਾਂ ਦਾ ਇੰਤਜਾਰ ਕਰ ਰਹੀ ਹੈ।