ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਿਊਜ਼ ਕਲਿੱਕ ਦੇ ਰਿਪੋਰਟਰਾਂ ਤੇ ਛਾਪੇਮਾਰੀ ਦੀ ਸਖ਼ਤ ਨਿਖੇਧੀ 

ਚੰਡੀਗੜ੍ਹ, 3 ਅਕਤੂਬਰ : ਅੱਜ ਦੇਸ਼ ਦੇ ਕਈ ਭਾਗਾਂ ਵਿੱਚ ਵਿਜੀਲੈਂਸ ਵੱਲੋਂ ਨਿਊਜ਼ ਕਲਿੱਕ ਚੈਨਲ ਦੇ 30 ਰਿਪੋਰਟਰਾਂ ਦੇ ਘਰੀਂ ਛਾਪੇਮਾਰੀ ਕਰਕੇ ਪੁੱਛਗਿੱਛ ਕਰਨ ਦੀ ਕਾਰਵਾਈ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪ੍ਰੈੱਸ ਦੀ ਆਜ਼ਾਦੀ ਉੱਤੇ ਹਮਲਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਇਸ ਸੰਬੰਧੀ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਨ੍ਹਾਂ ਰਿਪੋਰਟਰਾਂ ਦੇ ਲੈਪਟਾਪ ਤੇ ਹੋਰ ਸਾਮਾਨ ਬਿਨਾਂ ਵਾਰੰਟ ਚੁੱਕ ਲਿਜਾਣ ਨੂੰ ਫਾਸ਼ੀਵਾਦੀ ਕਾਰਵਾਈ ਕਿਹਾ ਹੈ ਕਿਸਾਨ ਆਗੂਆਂ ਨੇ ਨਿਊਜ਼ ਕਲਿੱਕ ਦੇ ਰਿਪੋਰਟਰਾਂ ਉੱਤੇ ਸ਼ੁਰੂ ਕੀਤਾ ਜਾਬਰ ਸਿਲਸਿਲਾ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ।