ਭਾਜਪਾ ਵੱਲੋਂ ਪੰਜਾਬ ਵਿੱਚ 6 ਉਮੀਦਵਾਰਾਂ ਦਾ ਐਲਾਨ, ਬਿੱਟੂ ਨੂੰ ਲੁਧਿਆਣਾ ਤੇ ਰਿੰਕੂ ਨੂੰ ਜਲੰਧਰ ਤੋਂ ਦਿੱਤੀ ਟਿਕਟ

ਚੰਡੀਗੜ੍ਹ, 30 ਮਾਰਚ : ਪੰਜਾਬ ਵਿੱਚ 1 ਜੂਨ ਨੂੂ ਪੈ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸ਼ਟ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਅੱਜ ਭਾਜਪਾ ਵੱਲੋਂ ਪੰਜਾਬ ਦੇ 6 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੀ ਲਿਸ਼ਟ ਜਾਰੀ ਗਈ ਹੈ, ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੂੰ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ, ਹੰਸ ਰਾਜ ਹੰਸ ਨੂੰ ਫਰੀਦਕੋਟ, ਸੁਸ਼ੀਲ ਰਿੰਕੂ ਨੂੰ ਜਲੰਧਰ, ਦਿਨੇਸ਼ ਬੱਬੂ ਨੂੰ ਗੁਰਦਾਸਪੁਰ, ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਅਤੇ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜਿਕਰਯੋਗ ਹੈ ਕਿ ਜਲੰਧਰ ਤੋਂ ਪਾਰਲੀਮੈਂਟ ਮੈਂਬਰ ਸੁਸ਼ੀਲ ਰਿੰਕੂ ਜੋ ਆਮ ਆਦਮੀ ਪਾਰਟੀ ਅਤੇ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਤੋਂ ਇਲਾਵਾ ਹੰਸ ਰਾਜ ਹੰਸ ਜੋ ਦਿੱਲੀ ਵਿੱਚ ਭਾਜਪਾ ਦੇ ਮੌਜ਼ੂਦਾ ਮੈਂਬਰ ਪਾਰਲੀਮੈਂਟ ਮੈਂਬਰ ਸਨ, ਨੂੰ ਫਰੀਦਕੋਟ ਤੋਂ ਪਾਰਟੀ ਵੱਲੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਗੁਰਦਾਸਪੁਰ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਪਾਰਲੀਮੈਂਟ ਐਕਟਰ ਸ਼ਨੀ ਦਿਓਲ ਦੀ ਟਿਕਟ ਕੱਟ ਕੇ ਨਵਾਂ ਉਮੀਦਵਾਰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰਾਂ ਨੂੰ ਕਿੰਨਾ ਪਸੰਦ ਕਰਦੇ ਹਨ ਅਤੇ ਭਾਜਪਾ ਪੰਜਾਬ ਵਿੱਚੋਂ ਕਿੰਨੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਇਸ ਦਾ ਤਾਂ 04 ਜੂਨ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।