ਭਾਜਪਾ ਦੇ ਸੁਨੀਲ ਜਾਖੜ ਨੇ ਸਾਧਿਆ ਕਾਂਗਰਸ ‘ਤੇ ਨਿਸ਼ਾਨਾ

  • ਭਾਜਪਾ ਪ੍ਰਧਾਨ ਜਾਖੜ ਨੇ ਸਾਬਕਾ ਵਿਧਾਇਕ ਨੂੰ ਭਾਜਪਾ ‘ਚ ਕਰਵਾਇਆ ਸ਼ਾਮਿਲ

ਚੰਡੀਗੜ੍ਹ 25 ਜੁਲਾਈ : ਪੰਜਾਬ ਕਾਂਗਰਸ ਦੀ ਹਾਲਤ ਸੂਬੇ ‘ਚ ਲਗਾਤਾਰ ਕਮਜ਼ੋਰ ਨਜ਼ਰ ਆ ਰਹੀ ਹੈ। ਇਸੇ ਦੌਰਾਨ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਅਸ਼ਵਨੀ ਸੇਖੜੀ ਨੂੰ ਭਾਜਪਾ ‘ਚ ਸ਼ਾਮਿਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁਰਾਣੇ ਸਾਥੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਅਸ਼ਨਾਨੀ ਸੇਖੜੀ ਤਿੰਨ ਵਾਰ ਬਟਾਲਾ ਤੋਂ ਵਿਧਾਇਕ ਰਹਿ ਚੁੱਕੀ ਹੈ। ਇਸ ਦੌਰਾਨ ਜਾਖੜ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਆਪਣੀ ਵਿਚਾਰ ਧਾਰਾ ਤੋਂ ਭਟਕ ਚੁੱਕੀ ਹੈ। ਕਾਂਗਰਸ ਨਿੱਜੀ ਹਿੱਤਾਂ ਲਈ ‘ਆਪ’ ਅੱਗੇ ਝੁਕ ਗਈ ਹੈ।