ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਨੇ ਮਨਾਇਆ ‘ਅੰਤਰਰਾਸ਼ਟਰੀ ਬਜ਼ੁਰਗ ਦਿਵਸ’

ਚੰਡੀਗੜ੍ਹ, 3 ਅਕਤੂਬਰ : ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ (ਸੀ.ਐਸ.ਸੀ.ਏ) ਨੇ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਚ ਅੰਤਰਰਾਸ਼ਟਰੀ ਬਜ਼ੁਰਗ ਮਨਾਇਆ । ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਐਸ.ਐਸ. ਸੰਧੂ ਨੇ ਐਸੋਸੀਏਸ਼ਨ ਦਾ ਸੋਵੀਨਾਰ ਵੀ ਰਿਲੀਜ਼ ਕੀਤਾ। ਇਸ ਦੇ ਨਾਲ ਹੀ ਉਹਨਾਂ ਨੇ ਸੀਨੀਅਰ ਸਿਟੀਜ਼ਨਜ਼ ਨੂੰ ਸੰਬੋਧਨ ਕਰਦਿਆਂ ਚੰਡੀਗੜ੍ਹ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵਲੋਂ ਨਾ ਸਿਰਫ਼ ਸੀਨੀਅਰ ਸਿਟੀਜ਼ਨਜ਼ ਨੂੰ ਸਗੋਂ ਸਮਾਜ ਦੇ ਹੋਰ ਚੁਣੌਤੀਪੂਰਨ ਵਰਗਾਂ ਨੂੰ ਵੀ ਮੈਡੀਕਲ ਅਤੇ ਹੋਰ ਸਹੂਲਤਾਂ, ਕਾਊਂਸਲਿੰਗ ਅਤੇ ਮਾਰਗਦਰਸ਼ਨ ਰਾਹੀਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਅਵਸਰ ਤੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਸਪਾਈਨਲ ਸਰਜਨ ਡਾ. ਰਾਜ ਬਹਾਦਰ ਨੇ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਦੱਸ ਦਈਏ ਕਿ ਇਸ ਸਮਾਗਮ ਦੌਰਾਨ 85 ਸਾਲ ਤੋਂ ਵੱਧ ਉਮਰ ਦੀਆਂ 10 ਔਰਤਾਂ ਅਤੇ 90 ਸਾਲ ਤੋਂ ਵੱਧ ਉਮਰ ਦੇ ਪੁਰਸ਼ਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਨੇ ਪ੍ਰੋਗਰਾਮ ਵਿੱਚ ਆਏ ਹੋਏ ਸਾਰੇ ਹੀ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।