ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ।