ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ 

ਚੰਡੀਗੜ੍ਹ,19 ਅਪ੍ਰੈਲ : ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਅਟਵਾਲ ਨੇ ਅੱਜ ਬੁੱਧਵਾਰ ਨੂੰ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰ ਇਕਬਾਲ ਦੇ ਸਮਰਥਨ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਨ੍ਹਾਂ ਦਾ ਬੇਟਾ 10 ਦਿਨ ਪਹਿਲਾਂ ਭਾਜਪਾ 'ਚ ਸ਼ਾਮਲ ਹੋਇਆ ਸੀ। ਇਸ ਤੋਂ ਬਾਅਦ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਟਿਕਟ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਇੰਦਰ ਅਟਵਾਲ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਹੀ ਭਾਜਪਾ 'ਚ ਸ਼ਾਮਲ ਹੋਏ ਹਨ। ਅਟਵਾਲ ਪਰਿਵਾਰ, ਜੋ ਆਜ਼ਾਦੀ ਤੋਂ ਬਾਅਦ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ, ਨੂੰ ਪਾਰਟੀ ਵਿੱਚ ਖੁਡੇਲਾਈਨ ਲਗਾ ਦਿੱਤਾ ਗਿਆ ਸੀ। ਜਿਸ ਕਾਰਨ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਿਛਲੇ ਕਈ ਸਾਲਾਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਚੱਲ ਰਹੇ ਸਨ।