ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਤੇ ਦਿੱਤੀ ਵਧਾਈ

  • ਪਰਿਵਾਰ ਸਮੇਤ ਸ਼ਿਵ ਮੰਦਰ ਮੁਹਾਲੀ ਵਿਖੇ ਹੋਏ ਨਤਮਸਤਕ

ਚੰਡੀਗੜ੍ਹ, 8 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਸ਼ਿਵਰਾਤਰੀ ਦੇ ਤਿਉਹਾਰ ਤੇ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਹ ਅੱਜ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਸਥਿਤ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ। ਇਸ ਦੀ ਜਾਣਕਾਰੀ ਉਹਨਾਂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ” ਅੱਜ ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਪਰਿਵਾਰ ਸਮੇਤ ਮੁਹਾਲੀ ਫੇਜ਼ 11 ਦੇ ਸ਼ਿਵ ਮੰਦਰ ਵਿਖੇ ਨਤਮਸਤਕ ਹੋਏ…ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ… ਮਹਾਸ਼ਿਵਰਾਤਰੀ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ…”