ਮੁੱਖ ਮੰਤਰੀ ਭਗਵੰਤ ਮਾਨ ਨੇ ਹਟਾਇਆ ਓਐਸਡੀ ਓਂਕਾਰ ਸਿੰਘ 

ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਓੈਐਸਡੀ ਨੂੰ ਕਿਉਂ ਹਟਾਇਆ ਗਿਆ ਹੈ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਤੱਕ ਕੋਈ ਕੁਝ ਨਹੀਂ ਬੋਲ ਰਿਹਾ ਹੈ।