ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਭਲਕੇ

ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਵਿਖੇ ਸਵੇਰੇ 11 ਵਜੇ ਸਾਰੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕੈਬਨਿਟ ਮੀਟਿੰਗ 'ਚ ਕਿਹੜੇ ਮੁੱਦਿਆਂ 'ਤੇ ਚਰਚਾ ਹੋਵੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਕੁਝ ਸਮਾਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ।  ਜਿਸ ਕਾਰਨ ਲੱਗਦਾ ਹੈ ਕਿ ਇਸ ਮੀਟਿੰਗ ਵਿੱਚ ਕੁਝ ਖਾਸ ਫੈਸਲੇ ਲਏ ਜਾ ਸਕਦੇ ਹਨ।