ਮੁੱਖ ਮੰਤਰੀ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਦਿੱਤੀ ਇਜਾਜ਼ਤ

ਚੰਡੀਗੜ੍ਹ, 4 ਅਪ੍ਰੈਲ : ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਨੂੰ ਪੱਤਰ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਇਸ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਹਨਾਂ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਸੀਐਮਓ ਦਫ਼ਤਰ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਕੇਜਰੀਵਾਲ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ। ਇਸ ‘ਤੇ ਤਿਹਾੜ ਦੇ ਡਾਇਰੈਕਟਰ ਜਨਰਲ ਸੰਜੇ ਬੈਣੀਵਾਲ ਨੇ ਕਿਹਾ ਹੈ ਕਿ ਜਲਦ ਹੀ ਪੰਜਾਬ ਦੇ ਸੀਐਮਓ ਨੂੰ ਜਵਾਬ ਭੇਜਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ।  1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।