ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜ਼ੇਲ੍ਹ ਪ੍ਰਸ਼ਾਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜ਼ੇਲ੍ਹ ਪ੍ਰਸ਼ਾਸ਼ਨ ਨੂੰ ਪੱਤਰ ਲਿਖ ਕੇ ਮਿਲਣ ਦੀ ਇਜ਼ਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 22 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ 28 ਮਾਰਚ ਨੂੰ ਹੋਈ ਸੁਣਵਾਈ ਦੌਰਾਨ ਰਿਮਾਂਡ ਨੂੰ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ।  1 ਅਪ੍ਰੈਲ ਨੂੰ ਕੋਰਟ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।