ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ 

ਚੰਡੀਗੜ੍ਹ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ, ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਤੀ। ਉਸ ਤੋਂ ਬਾਅਦ ਹੁਣ ਮੁੱਖ ਮੰਤਰੀ ਮਾਨ ਨੇ ਆਪਣੀ ਨਵਜੰਮੀ ਧੀ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਧੀ ਦੇ ਜਨਮ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ “ਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ।” ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ‘ਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ।