ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ, ਸ਼ਹੀਦ ਭਗਤ ਸਿੰਘ ਨਗਰ ਰਿਹਾ ਸਭ ਤੋਂ ਠੰਡਾ

ਚੰਡੀਗੜ੍ਹ, 14 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ ਹੈ, ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਸੂਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲੋਵਾਲ ਸੇਖੜੀ ‘ਚ ਸਭ ਤੋਂ ਘੱਟ ਤਾਪਮਾਨ ਸਿਫ਼ਰ ਸੈਲਸੀਅਸ ਦਰਜ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਧੁੰਦ ਛਾਈ ਰਹੀ, ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਆਮ ਨਾਲੋਂ 3.7 ਡਿਗਰੀ ਘੱਟ ਹੈ। ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ, ਪਟਿਆਲਾ ਅਤੇ ਲੁਧਿਆਣਾ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 3.4 ਅਤੇ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 6.2, 4.2, 4.4 ਅਤੇ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ’ਚ ਨਾਰਨੌਲ ਸੱਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ, ਹਿਸਾਰ ਅਤੇ ਕਰਨਾਲ ’ਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.4, 3.9 ਅਤੇ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਹਤਕ, ਭਿਵਾਨੀ ਅਤੇ ਸਿਰਸਾ ’ਚ ਘੱਟੋ ਘੱਟ ਤਾਪਮਾਨ ਕ੍ਰਮਵਾਰ 5.3.4 ਅਤੇ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।