ਪੰਜਾਬ ‘ਚ ਕੋਲਡ ਵੇਵ ਅਲਰਟ ਜਾਰੀ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 3 ਜਨਵਰੀ 2025 : ਪੰਜਾਬ ‘ਚ ਕਹਿਰ ਮਚਾ ਰਹੀ ਠੰਡ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਮੀਂਹ ਪਵੇਗਾ। ਮੌਸਮ ਵਿਭਾਗ ਨੇ ਪੰਜਾਬ ‘ਚ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਵਿਭਾਗ ਵੱਲੋਂ ਬਠਿੰਡਾ, ਮੋਗਾ, ਮਾਨਸਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਰਨਾਲਾ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ ਅਤੇ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਧੁੱਪ ਨਾ ਨਿਕਲਣ ਕਾਰਨ ਦਿਨ ਵੇਲੇ ਵੀ ਲੋਕ ਠੰਢ ਤੋਂ ਕੰਬ ਰਹੇ ਹਨ ਅਤੇ ਤਾਪਮਾਨ ਡਿੱਗ ਰਿਹਾ ਹੈ।