ਕਾਂਗਰਸ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ : ਰਾਜਾ ਵੜਿੰਗ

ਚੰਡੀਗੜ੍ਹ, 09 ਜਨਵਰੀ : ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਚਾਰਜ ਦੇਵੇਂਦਰ ਯਾਦਵ ਨਾਲ ਬਹੁਤ ਵਧੀਆ ਤਰੀਕੇ ਗੱਲਬਾਤ ਹੋਈ। ਉਨ੍ਹਾਂ ਗਠਜੋੜ ਨੂੰ ਲੈ ਕੇ ਵਿਅਕਤੀਗਤ ਦੇ ਤੌਰ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ ਹਨ, ਬਾਕੀ ਜੋ ਵੀ ਫੈਸਲਾ ਹੋਵੇਗਾ, ਇੰਚਾਰਜ ਯਾਦਵ ਅਤੇ ਪਾਰਟੀ ਹਾਈਕਮਾਨ ਲਵੇਗੀ। ਫਿਲਹਾਲ ਉਨ੍ਹਾਂ ਵੱਲੋਂ 13 ਲੋਕ ਸਭਾ ਸੀਟਾਂ ਤੇ ਚੋਣ ਲੜਨ ਦੀ ਰਣਨੀਤੀ ਬਣਾਈ ਗਈ ਹੈ। ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੇਕਰ ਕੋਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਰੈਲੀ ਕਰ ਰਿਹਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ ਨਹੀਂ ਹੈ। ਇਸ ਦੇ ਨਾਲ ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਨੂੰ ਕਮਜ਼ੋਰ ਕਰਨ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਉਹ ਇਸ ਮੁੱਦੇ ਨੂੰ ਪਾਰਟੀ ਹਾਈਕਮਾਨ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਅੱਜ ਦਾ ਪ੍ਰੋਗਰਾਮ ਜੋ ਪਾਰਟੀ ਦਾ ਹੈ, ਉਹ ਸੂਬਾ ਇੰਚਾਰਜ ਦੇਵੇਂਦਰ ਯਾਦਵ ਨਾਲ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੈ, ਜੇਕਰ ਸਿੱਧੂ ਕੋਈ ਆਪਣਾ ਪ੍ਰੋਗਰਾਮ ਕਰ ਰਹੇ ਹਨ ਤਾਂ ਉਨ੍ਹਾਂ ਦਾ ਆਪਣਾ ਹੋ ਸਕਦਾ ਹੈ।