ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ 'ਚੋ ਕੀਤਾ ਬਰੀ

ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।