ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ : ਨਵਜੋਤ ਸਿੰਘ ਸਿੱਧੂ 

ਚੰਡੀਗੜ੍ਹ, 06 ਸਤੰਬਰ : ਦੇਸ਼ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਇੰਡੀਆ ਇੰਲਾਈਜ਼ ਪੂਰੇ ਦੇਸ਼ ਵਿੱਚ ਇੱਕ ਹੋ ਕੇ ਲੋਕ ਸਭਾ ਚੋਣਾਂ ਲੜਨ ਲਈ ਮੀਟਿੰਗਾਂ ਕਰਨ ਰਿਹਾ ਹੈ, ਤਾਂ ਕਿ ਦੇਸ਼ ਵਿੱਚ ਭਾਜਪਾ ਨੂੰ ਲਾਂਭੇ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਵਿੱਚ ਇੱਕਲੇ ਹੋ ਕੇ ਮਤਲਬ ਕਾਂਗਰਸ ਵੱਲੋਂ 13 ਸੀਟਾਂ ਤੇ ਲੜਨ ਸਬੰਧੀ ਬਿਆਨ ਸਾਹਮਣੇ ਆ ਰਹੇ ਹਨ, ਦੂਸਰੇ ਪਾਸੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕਰਕੇ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਇਹ ਇੱਕ ਵੱਡੇ ਕਾਰਨ ਲਈ ਹੈ, ਸੰਵਿਧਾਨ ਦੀ ਭਾਵਨਾ ਦਾ ਸਨਮਾਨ ਕਰਨ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਤੋਂ ਆਪਣੀ ਤਾਕਤ ਖਿੱਚਣ ਵਾਲੀਆਂ ਸੰਸਥਾਵਾਂ ਨੂੰ ਮੁਕਤ ਕਰਨ ਲਈ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ ਗਿਆ ਹੈ।   ਉਨ੍ਹਾਂ ਕਿਹਾ ਕਿ ਸਾਡੀ ਜਮਹੂਰੀਅਤ ਦੀ ਰਾਖੀ ਲਈ ਸੁਆਰਥੀ ਸਵਾਰਥਾਂ ਨਾਲ ਭਰੀ ਮਾੜੀ ਮੋਟੀ ਸਿਆਸਤ ਨੂੰ ਤਿਆਗ ਦੇਣਾ ਚਾਹੀਦਾ ਹੈ।  ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ।  ਭਾਰਤ ਜ਼ਿੰਦਾਬਾਦ, ਜੁੜੇਗਾ ਭਾਰਤ।