ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ

  • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ

ਚੰਡੀਗੜ੍ਹ, 30 ਸਤੰਬਰ 2024 : ਪੰਜਾਬ ਵਿੱਚ ਇਸ ਵੇਲੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖ਼ਰਾਂ ਤੇ ਹੈ। ਇਸ ਦੇ ਚਲਦਿਆਂ ਹੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ, ਜਿਸ ਵਿੱਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਦਾ ਨੋਟੀਫਿਕੇਸ਼ਨ ਜਲਦਬਾਜ਼ੀ ਵਿੱਚ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਨਾਮਜ਼ਦਗੀ ਲਈ ਤਿੰਨ ਦਿਨ ਵੱਧ ਸਮਾਂ ਦੇਣ ਅਤੇ ਰਾਖਵਾਂਕਰਨ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ। ਜਾਣਕਾਰੀ ਅਨੁਸਾਰ ਪਟੀਸ਼ਨ ਵਿੱਚ ਨੋ ਡਿਊ ਸਰਟੀਫਿਕੇਟ ਲਈ ਜਾਰੀ ਲੈਟਰ ਨੂੰ ਵੀ ਚੁਣੌਤੀ ਦਿੱਤੀ ਗਈ ਹੈ।  ਇਸ ਪਟੀਸ਼ਨ ਤੇ ਕੱਲ੍ਹ ਨੂੰ ਪੰਜਾਬ ਸਰਕਾਰ ਆਪਣਾ ਜਵਾਬ ਦੇਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ।