ਪੰਜਾਬ ਪੁਲਿਸ ਦਾ DIG ਭ੍ਰਿਸ਼ਟਾਚਾਰ ਦੇ 2 ਮਾਮਲਿਆਂ ‘ਚ ਨਾਮਜ਼ਦ 

ਚੰਡੀਗੜ੍ਹ, 29 ਜੂਨ : ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (DIG) ਇੰਦਰਬੀਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ 2 ਮਾਮਲਿਆਂ ਵਿੱਚ ਨਾਮਜ਼ਦ ਕੀਤਾ ਹੈ। ਇੰਦਰਬੀਰ ਸਿੰਘ ਇਸ ਸਮੇਂ ਪੰਜਾਬ ਆਰਮਡ ਪੁਲਿਸ (PAP) ਜਲੰਧਰ ਵਿੱਚ ਤਾਇਨਾਤ ਹਨ। ਜਦੋਂ ਇੰਦਰਬੀਰ ਸਿੰਘ ਫਿਰੋਜ਼ਪੁਰ ਦੇ DIG ਸਨ ਤਾਂ ਉਨ੍ਹਾਂ ‘ਤੇ ਇਕ ਨਸ਼ਾ ਤਸਕਰ ਨੂੰ ਛੁਡਾਉਣ ਲਈ 10 ਲੱਖ ਰੁਪਏ ਅਤੇ ਇਕ ਸਬ-ਇੰਸਪੈਕਟਰ ਤੋਂ 23 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਹੁਣ ਉਸ ਨੂੰ ਦੋਵਾਂ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਨੇ ਪਿਛਲੇ ਸਾਲ ਜੁਲਾਈ ਵਿੱਚ ਫਰੀਦਕੋਟ ਦੇ DSP ਲਖਬੀਰ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੋਪਾਰਾਏ ਦੇ ਵਸਨੀਕ ਪਿਸ਼ੌਰਾ ਸਿੰਘ ਨਾਮਕ ਨਸ਼ਾ ਤਸਕਰ ਦੇ ਕੇਸ ਨੂੰ ਸੁਲਝਾਉਣ ਲਈ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ DIG ਰਾਹੁਲ ਕੁਮਾਰ, ਅੰਮ੍ਰਿਤਸਰ ਦੇ SSP ਵਰਿੰਦਰ ਸਿੰਘ ਸੰਧੂ ਅਤੇ ਫਿਰੋਜ਼ਪੁਰ ਦੇ SSP ਗੁਰਮੀਤ ਸਿੰਘ ਦੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਸੀ। ਜਦੋਂ ਵਿਜੀਲੈਂਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਗੋਇੰਦਵਾਲ ਸਾਹਿਬ ਜੇਲ੍ਹ ਤੋਂ DSP ਲਖਬੀਰ ਸੰਧੂ ਤੋਂ ਪੁੱਛਗਿੱਛ ਕੀਤੀ ਤਾਂ ਜਾਂਚ ਟੀਮ ਨੂੰ ਕੁਝ ਮੋਬਾਈਲ ਰਿਕਾਰਡਿੰਗ ਮਿਲੇ।